ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ

Sunday, Oct 26, 2025 - 02:17 PM (IST)

ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ

ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਸੁਲਤਾਨਪੁਰ ਲੋਧੀ ਵਿਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪਾਠੀ ਸਿੰਘ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ  ਦੀ ਪਛਾਣ ਮਨਜੀਤ ਸਿੰਘ (25) ਵਾਸੀ ਸ਼ਤਾਬਗੜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਾਠੀ ਮਨਜੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਤੜਕਸਾਰ ਗੁਰੂ ਘਰ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਉਕਤ ਬਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਨਾਂ ਦਾ ਬਣਿਆ ਪਾਰਕ, ਧੀ ਨੇ ਕੀਤਾ ਉਦਘਾਟਨ ਤੇ ਦਿੱਤਾ ਇਹ ਸੰਦੇਸ਼

PunjabKesari

ਟਰੈਕਟਰ-ਟਰਾਲੀ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਹੋਈ ਸੀ। ਮਨਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਮੁਅੱਤਲ DIG ਭੁੱਲਰ ਦਾ ਵਿਦੇਸ਼ੀ ਕੁਨੈਕਸ਼ਨ ਆਇਆ ਸਾਹਮਣੇ! ਜਾਇਦਾਦਾਂ ਬਾਰੇ CBI ਦੇ ਵੱਡੇ ਖ਼ੁਲਾਸੇ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News