ਪੰਜਾਬ: ਚੱਲਦੀ ਬੱਸ ਦੀ ਛੱਤ ''ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

Saturday, Apr 25, 2026 - 04:30 PM (IST)

ਪੰਜਾਬ: ਚੱਲਦੀ ਬੱਸ ਦੀ ਛੱਤ ''ਤੇ ਲੜ ਪਏ ਪ੍ਰਵਾਸੀ,  ਵੀਡੀਓ ਵਾਇਰਲ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਨਜ਼ਦੀਕ ਇੱਕ ਬੱਸ ਦੀ ਛੱਤ ‘ਤੇ ਕੁਝ ਨੌਜਵਾਨਾਂ ਵਿਚਾਲੇ ਝਗੜਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜਿਸ ਤੋਂ ਬਾਅਦ ਉਹ ਬੱਸ ਦੀ ਛੱਤ ‘ਤੇ ਚੜ੍ਹ ਕੇ ਲੜਨ ਲੱਗ ਪਏ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਿਵੇਂ ਹੀ ਬੱਸ ਦੇ ਕੰਡਕਟਰ ਨੂੰ ਇਸ ਗੱਲ ਦਾ ਪਤਾ ਲੱਗਾ, ਉਸ ਨੇ ਛੱਤ ‘ਤੇ ਚੜ੍ਹ ਕੇ ਉਨ੍ਹਾਂ ਨੂੰ ਤੁਰੰਤ ਹੇਠਾਂ ਉਤਾਰ ਦਿੱਤਾ। ਜੇਕਰ ਚੱਲਦੀ ਬੱਸ ਤੋਂ ਕੋਈ ਹੇਠਾਂ ਡਿੱਗ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇੱਥੇ ਵੱਡੀ ਗੱਲ ਇਹ ਰਹੀ ਕਿ ਵਾਇਰਲ ਵੀਡੀਓ 'ਚ ਪੁਲਸ ਅਧਿਕਾਰੀ ਵੀ ਨਜ਼ਰ ਆ ਰਿਹਾ ਸੀ, ਜਿਸ ਦੇ ਬਾਵਜੂਦ ਵੀ ਨੌਜਵਾਨ ਆਪਸ 'ਚ ਲੜਦੇ ਰਹੇ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪ੍ਰਵਾਸੀ ਹਨ ਅਤੇ ਕੱਪੜੇ ਵੇਚਣ ਦਾ ਕੰਮ ਕਰਦੇ ਹਨ। ਇਹ ਲੋਕ ਪਿੰਡ-ਪਿੰਡ ਜਾ ਕੇ ਕੱਪੜਾ ਵੇਚਦੇ ਹਨ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਖਾਸ ਕਰਕੇ ਬੱਸ ਓਪਰੇਟਰਾਂ ਨੂੰ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਕਿ ਬੱਸਾਂ ਦੀਆਂ ਛੱਤਾਂ ‘ਤੇ ਸਵਾਰੀਆਂ ਨੂੰ ਨਾ ਬਿਠਾਇਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News