ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਭਾਣਾ, ਭਿਆਨਕ ਹਾਦਸੇ 'ਚ 4 ਲੋਕਾਂ ਦੀ ਹੋਈ ਮੌਤ

04/07/2024 10:04:18 PM

ਕਪੂਰਥਲਾ (ਓਬਰਾਏ)- ਪੰਜਾਬ 'ਚ ਇਕ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਕ ਬੋਲੈਰੋ ਪਿੱਕਅੱਪ, ਜਿਸ 'ਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ, ਦੀ ਰਸਤੇ 'ਚ ਇਕ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ 2 ਔਰਤਾਂ ਸਣੇ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ, ਜਦਕਿ ਬੱਚਿਆਂ ਸਣੇ 25 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। 

ਜਾਣਕਾਰੀ ਮੁਤਾਬਕ ਇਹ ਹਾਦਸਾ ਫੱਤੂਢੀਂਗਾ ਨੇੜੇ ਹੋਇਆ। ਤਰਨਤਾਰਨ ਜ਼ਿਲ੍ਹੇ ਦੇ ਨਾਰਲੀ ਪਿੰਡ ਦੇ ਕੁਝ ਸ਼ਰਧਾਲੂ ਬੋਲੈਰੋ ਪਿਕਅੱਪ 'ਚ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਗੁਰੂਘਰ ਦੇ ਦਰਸ਼ਨ ਕਰਨ ਉਪਰੰਤ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਰਸਤੇ 'ਚ ਉਨ੍ਹਾਂ ਦੀ ਬੋਲੈਰੋ ਦੀ ਟੱਕਰ ਇਕ ਕਾਰ ਨਾਲ ਹੋ ਗਈ। ਇਸ ਟੱਕਰ 'ਚ ਕਾਰ ਸਵਾਰ ਵਿਅਕਤੀ ਸਣੇ 4 ਲੋਕਾਂ ਦੀ ਮੌਤ ਹੋ ਗਈ।

ਭਿਆਨਕ ਹਾਦਸੇ 'ਚ 2 ਔਰਤਾਂ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਛੋਟੇ ਬੱਚਿਆਂ ਸਣੇ 25 ਲੋਕਾਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਜਿੱਥੇ ਕੁਝ ਲੋਕਾਂ ਦੇ ਡੂੰਘੀਆਂ ਸੱਟਾਂ ਲੱਗਣ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ। ਇਨ੍ਹਾਂ 'ਚੋਂ 4 ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News