ਪੰਜਾਬ ''ਚ ਵਾਪਰਿਆ ਭਿਆਨਕ ਹਾਦਸਾ, ਬ੍ਰੇਕਾਂ ਫੇਲ੍ਹ ਹੋਣ ਕਾਰਨ ਸ਼ਰਾਬ ਦੇ ਠੇਕੇ ''ਚ ਜਾ ਵੜੀ ਪੁਲਸ ਮੁਲਾਜ਼ਮਾਂ ਦੀ ਬੱਸ

03/13/2024 3:00:14 AM

ਜਲੰਧਰ (ਵੈੱਬਡੈਸਕ)- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਇਕ ਭਿਆਨਕ ਹਾਦਸਾ ਵਾਪਰ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਪੁਲਸ ਮੁਲਾਜ਼ਮਾਂ ਨਾਲ ਭਰੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। 

ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮਾਂ ਨਾਲ ਭਰੀ ਬੱਸ ਚੰਡੀਗੜ੍ਹ ਤੋਂ ਆ ਰਹੀ ਸੀ, ਜਿਸ ਦੀਆਂ ਅਚਾਨਕ ਬ੍ਰੇਕਾਂ ਫੇਲ੍ਹ ਹੋ ਗਈਆਂ। ਲੁਧਿਆਣਾ ਬੱਸ ਸਟੈਂਡ ਦੇ ਪੁਲ ਤੋਂ ਉਤਰਦੇ ਸਮੇਂ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬੱਸ ਸਾਹਮਣੇ ਬਣੇ ਸ਼ਰਾਬ ਦੇ ਠੇਕੇ 'ਚ ਜਾ ਵੜੀ। 

ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ ਤੇ ਕਈ ਪੁਲਸ ਮੁਲਾਜ਼ਮਾਂ ਨੂੰ ਵੀ ਇਸ ਹਾਦਸੇ 'ਚ ਗੰਭੀਰ ਸੱਟਾਂ ਆਈਆਂ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਆਸ-ਪਾਸ ਦੇ ਲੋਕ ਬੱਸ ਨੂੰ ਠੇਕੇ ਤੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Harpreet SIngh

This news is Content Editor Harpreet SIngh