ਕੰਮ ਤੋਂ ਘਰ ਜਾ ਰਹੇ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, 2 ਨੇ ਤੋੜਿਆ ਦਮ, ਤੀਜਾ ਲੜ ਰਿਹੈ ਜ਼ਿੰਦਗੀ-ਮੌਤ ਦੀ ਲੜਾਈ
Friday, Jul 26, 2024 - 07:58 PM (IST)

ਮਾਨਾਂਵਾਲਾ (ਜਗਤਾਰ)- ਅੰਮ੍ਰਿਤਸਰ ਤੋਂ ਬਠਿੰਡਾ ਨੂੰ ਜਾਂਦੇ ਨੈਸ਼ਨਲ ਹਾਈਵੇਅ-54 ’ਤੇ ਪਿੰਡ ਬੰਡਾਲਾ ਵਿਚ ਬਣੇ ਯੂ-ਟਰਨ ’ਤੇ ਬੀਤੀ ਦੇਰ ਰਾਤ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਵਾਲੇ ਪਾਸੇ ਤੋਂ ਆ ਰਹੀ ਇਕ ਗੱਡੀ ਅਤੇ ਇਕ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਪਿੰਡ ਬੰਡਾਲਾ ਤੋਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਸੜਕ ’ਤੇ ਪਿੰਡ ਝੀਤੇ ਕਲਾਂ ਵਾਲੇ ਪਾਸੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਹਾਈਵੇ ਪਾਰ ਕਰ ਕੇ ਪਿੰਡ ਵਾਲੇ ਪਾਸੇ ਆਉਣ ਲੱਗੇ ਤਾਂ ਉਸ ਸਮੇਂ ਉਨ੍ਹਾਂ ਦੀ ਦੂਜੇ ਪਾਸੇ ਤੋਂ ਆ ਰਹੀ ਇਕ ਗੱਡੀ ਨਾਲ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ- 'ਜਗ ਬਾਣੀ' 'ਚ ਲੱਗੀ ਖ਼ਬਰ ਦਾ ਅਸਰ- ਤਸਵੀਰ ਹੋਈ ਵਾਇਰਲ ਤਾਂ ਚੋਰ ਨੇ ਚੋਰੀ ਕੀਤੀ ਐਕਟਿਵਾ ਖ਼ੁਦ ਛੱਡੀ ਵਾਪਸ
ਇਸ ਹਾਦਸੇ 'ਚ ਧਰਮਿੰਦਰ ਸਿੰਘ ਪੁੱਤਰ ਜਗੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਅਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਇਆ ਸੀ, ਜਿਸ ਨੇ ਹਸਪਤਾਲ ਨੂੰ ਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਇਕ ਲੱਤ ਟੁੱਟ ਗਈ, ਜੋ ਇਸ ਸਮੇਂ ਜੋ ਗੁਰੂ ਨਾਨਕ ਹਸਪਤਾਲ ਜ਼ੇਰੇ ਇਲਾਜ ਹੈ।
ਸੜਕ ਸੁਰੱਖਿਆ ਫਰੋਸ ਦੀ ਟੀਮ ਨਾਲ ਇੰਚਾਰਜ ਏ.ਐੱਸ.ਆਈ. ਕੰਵਲਜੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਜ਼ਖਮੀ ਹੋਏ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਤਿੰਨੋਂ ਨੌਜਵਾਨ ਲੇਬਰ ਦਾ ਕੰਮ ਕਰਦੇ ਸਨ ਅਤੇ ਪਿੰਡ ਬੰਡਾਲਾ ਦੇ ਰਹਿਣ ਵਾਲੇ ਸਨ। ਪੁਲਸ ਚੌਂਕੀ ਬੰਡਾਲਾ ਦੇ ਇੰਚਾਰਜ ਵੀ ਘਟਨਾ ਸਥਾਨ ’ਤੇ ਪੁੱਜੇ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e