ਪੰਜਾਬ ਦੇ AAP ਵਿਧਾਇਕਾਂ ਦਾ ਵੱਡਾ ਇਲਜ਼ਾਮ-ਪਾਰਟੀ ਬਦਲਣ ਲਈ 45 ਕਰੋੜ ਦਾ ਆਫ਼ਰ (ਵੀਡੀਓ)

03/27/2024 4:09:10 PM

ਚੰਡੀਗੜ੍ਹ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਹੋਰਨਾਂ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਬਦਲਣ ਲਈ 45 ਕਰੋੜ ਦੀ ਆਫ਼ਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਗੱਲ ਦਾ ਡਰ ਸੀ, ਉਹ ਹੋਣੀ ਸ਼ੁਰੂ ਹੋ ਗਈ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਭਾਜਪਾ ਵਾਲਿਆਂ ਨੇ ਸਾਰੇ ਵਿਰੋਧੀ ਧਿਰ ਦੇ ਆਗੂਆਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕੇ ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ (ਵੀਡੀਓ)

ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਹੁਣ ਜਿੱਥੇ-ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਸੀ, ਉੱਥੇ ਭਾਜਪਾ ਵਾਲੇ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰਨ ਲੱਗ ਗਏ ਹਨ। ਭਾਜਪਾ ਨੇ ਪੂਰਾ ਜ਼ੋਰ ਲਾ ਰੱਖਿਆ ਹੈ ਕਿ ਕਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਵਰਕਰ, ਵਿਧਾਇਕ ਜਾਂ ਸੰਸਦ ਮੈਂਬਰਾਂ ਨੂੰ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਉਨ੍ਹਾਂ ਨੂੰ ਇਕ ਕਾਲ ਆਈ ਸੀ ਅਤੇ ਅੱਗੇ ਕਿਸੇ ਸੇਵਕ ਸਿੰਘ ਨੇ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਭਾਜਪਾ 'ਚ ਸਾਮਲ ਹੋਣ ਦੀ ਆਫ਼ਰ ਦਿੱਤੀ ਅਤੇ ਕਿਹਾ ਕਿ ਉਹ ਆਪਣੀ ਮੰਗ ਦੱਸਣ।

ਇਹ ਵੀ ਪੜ੍ਹੋ : ਮੋਹਾਲੀ ਵਾਸੀ ਜ਼ਰਾ ਹੋ ਜਾਣ Alert, ਪਾਣੀ ਨੂੰ ਲੈ ਕੇ ਜਾਰੀ ਹੋ ਗਏ ਦਿਸ਼ਾ-ਨਿਰਦੇਸ਼

ਇਸ ਦੇ ਨਾਲ ਹੀ ਉਕਤ ਵਿਅਕਤੀ ਨੇ ਕਿਹਾ ਕਿ ਉਹ ਜੇਕਰ ਭਾਜਪਾ 'ਚ ਸ਼ਾਮਲ ਹੁੰਦੇ ਹਨ ਤਾਂ 20 ਤੋਂ 25 ਕਰੋੜ ਰੁਪਿਆ ਉਨ੍ਹਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੂੰ ਅੰਦਰ ਕਰਕੇ ਹੁਣ ਉਨ੍ਹਾਂ ਦੀ ਟੀਮ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਬੀਤੇ ਕੱਲ੍ਹ ਤੋਂ ਇਹੋ ਜਿਹੇ ਫੋਨ ਆਉਣੇ ਸ਼ੁਰੂ ਹੋਏ ਹਨ। ਵਿਧਾਇਕ ਨੇ ਕਿਹਾ ਕਿ ਭਾਜਪਾ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਪਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਨੂੰ ਨਹੀਂ ਖ਼ਰੀਦ ਸਕਦੇ।

ਇਹ ਵੀ ਪੜ੍ਹੋ : ਪੰਜਾਬ 'ਚ ਛਾਪੇਮਾਰੀ ਕਰ ਰਹੀ ED ਦੀ ਵੱਡੀ ਕਾਰਵਾਈ, ਵੱਡੇ ਅਫ਼ਸਰ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ (ਵੀਡੀਓ)

 

ਜਿਹੜੇ ਕਮਜ਼ੋਰ ਦਿਲ ਦੇ ਹੁੰਦੇ ਹਨ, ਉਹ ਖ਼ਰੀਦੇ ਜਾਂਦੇ ਹਨ ਪਰ ਜਿਸ ਕੇਜਰੀਵਾਲ ਨੇ ਆਮ ਲੋਕਾਂ ਨੂੰ ਰਾਜਨੀਤੀ ਸਿਖਾਈ, ਉਨ੍ਹਾਂ ਦੀ ਸੋਚ ਨੂੰ ਕੋਈ ਨਹੀਂ ਖ਼ਰੀਦ ਸਕਦਾ। ਉਨ੍ਹਾਂ ਨੂੰ ਝੂਠੇ ਕੇਸ 'ਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 'ਚ ਇਤਿਹਾਸ ਰਚਿਆ ਹੈ। ਉਨ੍ਹਾਂ ਭਾਜਪਾ ਨੂੰ ਅਜਿਹੀਆਂ ਹਰਕਤਾਂ ਛੱਡਣ ਲਈ ਕਿਹਾ। ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਬੀਤੇ ਦਿਨ ਭਾਜਪਾ 'ਚ ਸ਼ਾਮਲ ਹੋਣ ਸਬੰਧੀ ਫੋਨ ਆਇਆ ਸੀ। ਫੋਨ 'ਤੇ ਉਨ੍ਹਾਂ ਨੰ ਲੋਕ ਸਭਾ ਸੀਟ, ਚੰਗਾ ਅਹੁਦਾ ਜਾਂ ਕਰੋੜਾਂ ਰੁਪਏ ਦਾ ਆਫ਼ਰ ਕੀਤਾ ਗਿਆ।

ਵਿਧਾਇਕਾ ਨੇ ਕਿਹਾ ਕਿ ਜਿੱਥੇ ਭਾਜਪਾ ਦੀ ਸਰਕਾਰ ਨਹੀਂ ਬਣਦੀ, ਉੱਥੇ ਵਿਧਾਇਕਾਂ ਦਾ ਮੁੱਲ ਲਾ ਕੇ ਉਨ੍ਹਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹਲਕਾ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਰ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਬੀਤੇ ਦਿਨ ਫੋਨ ਆਇਆ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਜਾਓ। ਜਦੋਂ ਉਨ੍ਹਾਂ ਨੇ ਪੁੱਛਿਆ ਕਿ ਮੈਨੂੰ ਤੁਹਾਡੀ ਪਾਰਟੀ 'ਚ ਆਉਣ ਦਾ ਕੀ ਫ਼ਾਇਦਾ ਹੋਵੇਗਾ ਤਾਂ ਫੋਨ ਕਰਨ ਵਾਲੇ ਨੇ ਕਿਹਾ ਕਿ ਉੁਨ੍ਹਾਂ ਨੂੰ 45 ਕਰੋੜ ਰੁਪਿਆ ਦਿੱਤਾ ਜਾਵੇਗਾ ਅਤੇ ਜਿਹੜਾ ਅਹੁਦਾ ਚਾਹੋਗੇ, ਉਹ ਵੀ ਦਿੱਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੇ ਸਿਪਾਹੀ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਾਂ ਅਤੇ ਅਸੀਂ ਵਿਕਣ ਵਾਲੇ ਨਹੀਂ ਹਾਂ। ਵਿਧਾਇਕਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੱਟਾਨ ਵਾਂਗ ਖੜ੍ਹੇ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News