ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਦੀ ਅਰਸ਼ਦੀਪ ਕੌਰ ਦੀ ਵੱਡੀ ਪ੍ਰਾਪਤੀ, ਏਅਰ ਫੋਰਸ ’ਚ ਹੋਈ ਚੋਣ

01/06/2024 8:28:39 PM

ਚੰਡੀਗੜ੍ਹ (ਬਿਊਰੋ) : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ.) ਫਾਰ ਗਰਲਜ਼, ਐੱਸ.ਏ.ਐੱਸ ਨਗਰ (ਮੋਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ’ਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ। ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ। ਵੱਕਾਰੀ ਏਅਰ ਫੋਰਸ ਅਕੈਡਮੀ ’ਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਕੁੜੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ’ਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫ਼ਾ

ਇਸ ਮਹਿਲਾ ਕੈਡਿਟ ਦੀ ਚੋਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏ. ਐੱਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐੱਸ. ਐੱਮ. (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ’ਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ  ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਅਨੁਸੂਚਿਤ ਜਾਤੀਆਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News