ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਬੇਗੋਵਾਲ ਵਿਖੇ ਕਾਲੋਨੀਆਂ ’ਤੇ ਚਲਾਇਆ ਪੀਲਾ ਪੰਜਾ

Thursday, Feb 13, 2025 - 06:41 PM (IST)

ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਬੇਗੋਵਾਲ ਵਿਖੇ ਕਾਲੋਨੀਆਂ ’ਤੇ ਚਲਾਇਆ ਪੀਲਾ ਪੰਜਾ

ਬੇਗੋਵਾਲ (ਰਜਿੰਦਰ)- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਨਵਨੀਤ ਕੌਰ ਬੱਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਬੇਗੋਵਾਲ ਵਿਚ ਅਣ-ਅਧਿਕਾਰਤ ਕਾਲੋਨੀਆਂ ਉੱਪਰ ਡਿੱਚ ਮਸ਼ੀਨ ਚਲਾ ਕੇ ਉਨ੍ਹਾਂ ਨੂੰ ਢਾਹਿਆ ਗਿਆ।  ਅਮਰਿੰਦਰਜੀਤ ਸਿੰਘ ਸਹਾਇਕ ਨਗਰ ਯੋਜਨਾਕਾਰ ਅਤੇ ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਬੇਗੋਵਾਲ ਵਿਖੇ ਬੇਗੋਵਾਲ ਤੋਂ ਟਾਂਡਾ ਰੋਡ 'ਤੇ ਜ਼ਿਲ੍ਹਾ ਨਗਰ ਯੋਜਨਾਕਾਰ, ਕਪੂਰਥਲਾ ਦੀ ਹਦੂਦ ਵਿਚ ਬਣ ਰਹੀਆ ਅਣ-ਅਧਿਕਾਰਤ ਕਾਲੋਨੀਆ ਨੂੰ ਪਾਪਰਾ ਐਕਟ 1995 ਦੀ ਉਲੰਘਣਾ ਕਰਨ ਕਰਕੇ ਢਾਹ ਦਿੱਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਏ. ਡੀ. ਸੀ.) (ਜਨਰਲ) ਕਪੂਰਥਲਾ ਨਵਨੀਤ ਕੌਰ ਬੱਲ ਨੇ ਦਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੇਗੋਵਾਲ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਾਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਾਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ : 7 ਮੈਂਬਰੀ ਕਮੇਟੀ ਦੀ ਤੀਜੀ ਮੀਟਿੰਗ 16 ਫਰਵਰੀ ਨੂੰ ਤੈਅ, ਲਿਆ ਜਾਵੇਗਾ ਵੱਡਾ ਫ਼ੈਸਲਾ

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਾਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ 'ਤੇ ਜ਼ਿਲ੍ਹਾ ਕਪੂਰਥਲਾ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸੰਬੰਧਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ: ਦੁਬਈ 'ਚ ਨਵਾਂਸ਼ਹਿਰ ਦੇ ਵਿਅਕਤੀ ਦੀ ਮੌਤ, 8 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਇਸ ਮੌਕੇ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਾਲੋਨੀਆਂ ਜੋਕਿ ਸਰਕਾਰ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿਚ ਪਲਾਟ ਖ਼ਰੀਦਣ ਤੋਂ ਪਹਿਲਾਂ ਕਾਲੋਨੀ ਸਬੰਧੀ ਜਾਰੀ ਕੀਤੀ ਗਈ ਮੰਨਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਾਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਾਲੋਨਾਈਜ਼ਰ/ਪਰਮੋਟਰ ਬਿਨਾਂ ਵਿਭਾਗ ਦੀ ਪ੍ਰਵਾਨਗੀ ਲਏ ਕੋਈ ਵੀ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News