ਸਰਕਾਰੀ ਥਾਵਾਂ ’ਤੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ’ਤੇ ਵੱਡੀ ਕਾਰਵਾਈ, JCB ਤੇ 5 ਟਿੱਪਰ ਕੀਤੇ ਬਰਾਮਦ

Saturday, Mar 04, 2023 - 11:10 PM (IST)

ਸਰਕਾਰੀ ਥਾਵਾਂ ’ਤੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ’ਤੇ ਵੱਡੀ ਕਾਰਵਾਈ, JCB ਤੇ 5 ਟਿੱਪਰ ਕੀਤੇ ਬਰਾਮਦ

ਲੁਧਿਆਣਾ (ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ ਛਾਪੇਮਾਰੀ ਕਰਦਿਆਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇਕ ਜੇ. ਸੀ. ਬੀ. ਬਰਾਮਦ ਕੀਤੀ ਹੈ। ਮੁਲਜ਼ਮ ਕੁਲਦੀਪ ਸਿੰਘ, ਰਣਧੀਰ ਸਿੰਘ, ਹਰਭਜਨ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਥਾਣਾ ਮੇਹਰਬਾਨ ਵਿਖੇ ਧਾਰਾ 353, 379, 186, 506 ਅਤੇ ਖਾਨਾਂ ਅਤੇ ਖਣਿਜ ਐਕਟ 1957 ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ।

 ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਮੇਤ ਮਾਈਨਿੰਗ ਇੰਸਪੈਕਟਰ ਅਮਨ ਠਾਕੁਰ, ਅੰਕਿਤ ਕੁਮਾਰ, ਪਰਵੇਸ਼ ਸ਼ੁਕਲਾ ਸਮੇਤ ਸਥਾਨਕ ਪੁਲਸ ਨੇ ਧਨਾਨਸੂ ਅਤੇ ਭੁਖੜੀ ਵਿਖੇ ਛਾਪੇਮਾਰੀ ਕੀਤੀ ਤਾਂ ਨਾਜਾਇਜ਼ ਮਾਈਨਿੰਗ ਕਰਦੇ ਪੰਜ ਟਿੱਪਰ ਅਤੇ ਤਿੰਨ ਜੇ. ਸੀ. ਬੀ. ਮਸ਼ੀਨਾਂ ਪਾਈਆਂ ਗਈਆਂ। ਜਦੋਂ ਟੀਮਾਂ ਵੱਲੋਂ ਘੋਖ ਪੜਤਾਲ ਕੀਤੀ ਜਾ ਰਹੀ ਸੀ ਤਾਂ ਆਲੇ-ਦੁਆਲੇ ਖੇਤਾਂ ’ਚ ਲੁਕੇ ਹੋਏ ਉਨ੍ਹਾਂ ਦੇ ਸਾਥੀਆਂ ਵੱਲੋਂ ਟੀਮਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦੋ ਜੇ. ਸੀ. ਬੀ. ਮਸ਼ੀਨਾਂ ਨੂੰ ਮੌਕੇ ਤੋਂ ਭਜਾਉਣ ’ਚ ਕਾਮਯਾਬ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ’ਚ ਬੈਠੇ ਅੱਤਵਾਦੀ ਪੰਨੂ ਨੇ ਗ੍ਰਹਿ ਮੰਤਰੀ ਸ਼ਾਹ ਅਤੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਧਮਕੀ

PunjabKesari

ਜਿਸ ਤੋਂ ਬਾਅਦ ਕਾਰਜਕਾਰੀ ਇੰਜਨੀਅਰ (ਐਕਸੀਅਨ) ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਵਾ ਕੇ ਜ਼ਬਤ ਕੀਤੇ ਟਿੱਪਰ ਅਤੇ ਇਕ ਜੇ. ਸੀ. ਬੀ. ਨੂੰ ਪੁਲਸ ਵਿਭਾਗ ਦੇ ਹਵਾਲੇ ਕਰ ਦਿੱਤਾ। ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚੋਂ ਗੈਰ-ਕਾਨੂੰਨੀ ਮਾਈਨਿੰਗ ਦਾ ਮੁਕੰਮਲ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਕੁਤਾਹੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਕਾਨੂੰਨ ਨੂੰ ਹੱਥ ’ਚ ਨਾ ਲੈ ਸਕੇ। ਪੰਜਾਬ ’ਚੋਂ ਮਾਈਨਿੰਗ ਮਾਫ਼ੀਆ ਦਾ ਸਫਾਇਆ ਕਰਨ ਦੀ ਦ੍ਰਿੜ੍ਹ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਹੇਅਰ ਨੇ ਕਿਹਾ ਕਿ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸੋਨਾ ਖ਼ਰੀਦਣ ਦੇ ਨਿਯਮਾਂ ’ਚ ਵੱਡਾ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਪੜ੍ਹੋ Top 10

PunjabKesari


author

Manoj

Content Editor

Related News