ਪੰਜਾਬ ''ਚ ਭਿਖਾਰੀਆਂ ਖ਼ਿਲਾਫ਼ ਵੱਡਾ ਐਕਸ਼ਨ, ਹੁਣ ਹੋਵੇਗਾ DNA ਟੈਸਟ

Thursday, Jul 17, 2025 - 04:03 PM (IST)

ਪੰਜਾਬ ''ਚ ਭਿਖਾਰੀਆਂ ਖ਼ਿਲਾਫ਼ ਵੱਡਾ ਐਕਸ਼ਨ, ਹੁਣ ਹੋਵੇਗਾ DNA ਟੈਸਟ

ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਦੀ ਆੜ 'ਚ ਚੱਲ ਰਹੇ ਬੱਚਿਆਂ ਦੀ ਖ਼ਰੀਦ-ਫ਼ਰੋਖ਼ਤ ਅਤੇ ਉਨ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਅੰਮ੍ਰਿਤਸਰ 'ਚ ਪੁਲਸ ਨੇ ਵੱਡਾ ਐਕਸ਼ਨ ਕਰਦਿਆਂ ਗੋਲਡਨ ਗੇਟ ਇਲਾਕੇ ਤੋਂ ਕਈ ਭਿਖਾਰੀਆਂ ਨੂੰ ਚੁੱਕ ਕੇ ਬੱਸਾਂ ਵਿਚ ਬਿਠਾ ਦਿੱਤਾ ਅਤੇ ਹੁਣ ਉਨ੍ਹਾਂ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

ਟੈਸਟ ਕਰਵਾਉਣ ਦਾ ਮਕਸਦ ਇਹ ਜਾਣਨਾ ਹੈ ਕਿ ਭਿਖਾਰੀਆਂ ਕੋਲ ਮੌਜੂਦ ਬੱਚੇ ਉਨ੍ਹਾਂ ਦੇ ਆਪਣੇ ਹਨ ਜਾਂ ਅਗਵਾਹ ਕਰਕੇ ਲਿਆਂਦੇ ਗਏ ਹਨ। ਅਕਸਰ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਲਾਲ ਲਾਈਟਾਂ 'ਤੇ ਛੋਟੇ-ਛੋਟੇ ਬੱਚਿਆਂ ਨੂੰ ਭੀਖ ਮੰਗਦੇ ਹੋਏ ਦੇਖਿਆ ਜਾਂਦਾ ਹੈ। ਜਿਸ ਨੂੰ ਲੈ ਕੇ ਪੁਲਸ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ

ਪੁਲਸ ਦੇ ਅਧਿਕਾਰੀਆਂ ਅਨੁਸਾਰ, ਇਹ ਡੀਐਨਏ ਜਾਂਚ ਇਸ ਗੱਲ ਦੀ ਪੁਸ਼ਟੀ ਕਰਨ ਵਿੱਚ ਸਹਾਇਕ ਹੋਵੇਗੀ ਕਿ ਕੀ ਇਹ ਭਿਖਾਰੀ ਇੱਕ ਦੂਜੇ ਨਾਲ ਸੰਬੰਧਤ ਹਨ ਅਤੇ ਕੀ ਉਨ੍ਹਾਂ ਕੋਲ ਮੌਜੂਦ ਬੱਚੇ ਉਨ੍ਹਾਂ ਦੇ ਆਪਣੇ ਹਨ।

ਇਹ ਵੀ ਪੜ੍ਹੋਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News