ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਸ ਨੇ ਕੀਤੀ ਵੱਡੀ ਕਾਰਵਾਈ

Saturday, Sep 24, 2022 - 07:29 PM (IST)

ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਸ ਨੇ ਕੀਤੀ ਵੱਡੀ ਕਾਰਵਾਈ

ਜਲੰਧਰ (ਸੁਧੀਰ) : ਪੁਲਸ ਪ੍ਰਸ਼ਾਸਨ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਜਲੰਧਰ ਦੇ ਡੀ. ਸੀ. ਤੋਂ ਲੈ ਕੇ ਕਮਿਸ਼ਨਰ ਨੂੰ ਤਕਰੀਬਨ 1320 ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਕੇਸਰੀ ਨੂੰ ਖ਼ਬਰ ਮਿਲੀ ਹੈ ਕਿ ਜ਼ਿਲ੍ਹਾ ਪੁਲਸ ਨੇ ਉਕਤ ਮਾਮਲੇ ’ਚ 14 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ। ਇਹ ਮਾਮਲੇ ਅੱਜ ਦਰਜ ਕੀਤੇ ਗਏ ਹਨ ਅਤੇ ਇਸ ਸਬੰਧੀ ਜਲਦ ਹੀ ਪੁਲਸ ਪ੍ਰਸ਼ਾਸਨ ਵੱਲੋਂ ਖ਼ੁਲਾਸਾ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲਾ, ਪੰਜਾਬ ਪੁਲਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗ੍ਰਿਫ਼ਤਾਰ

ਲਗਾਤਾਰ ਠੱਗੀ ਦੀਆਂ ਸ਼ਿਕਾਇਤਾਂ ਆਉਣ ਕਾਰਨ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ। ਜ਼ਿਲ੍ਹੇ ਦੇ ਜਿਨ੍ਹਾਂ 1320 ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਪ੍ਰਸ਼ਾਸਨ ਕਾਰਵਾਈ ਕਰਨ ਜਾ ਰਿਹਾ ਹੈ, ਇਨ੍ਹਾਂ ਨੂੰ ਠੱਗੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਠੱਗ ਟਰੈਵਲ ਏਜੰਟਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਜਵਾਬ ਹੀ ਨਹੀਂ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣਾ ਪਿਆ ਹੈ। ਪੰਜਾਬ ਕੇਸਰੀ ਨੂੰ ਮਿਲੀ ਜਾਣਕਾਰੀ ਅਨੁਸਾਰ ਅਜੇ ਹੋਰ ਵੀ ਮਾਮਲੇ ਦਰਜ ਹੋਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਜਾਣ ਦੀ ਮਨਜ਼ੂਰੀ ਨਾ ਮਿਲਣ ’ਤੇ ਅਮਨ ਅਰੋੜਾ ਨੇ ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ


author

Manoj

Content Editor

Related News