ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਮੁਖ਼ਬਰ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ
Friday, Aug 04, 2023 - 05:37 AM (IST)
ਮੋਗਾ (ਗੋਪੀ ਰਾਊਕੇ, ਅਜ਼ਾਦ): ਮੋਗਾ ਸ਼ਹਿਰ ਵਿਚ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਨਸ਼ਾ ਤਸਕਰੀ ਦੇ ਮਾਮਲੇ ਵਿਚ ਮੁਖਬਰ ਦੀ ਗ੍ਰਿਫ਼ਤਾਰੀ ਮਗਰੋਂ ਪੁਲਸ ਮੁਲਾਜ਼ਮਾਂ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ, ਲੱਗੇ ਗੰਭੀਰ ਇਲਜ਼ਾਮ
ਚਿੱਟੇ ਦੀ ਕਥਿਤ ਤਸਕਰੀ ਦੀਆਂ ਖ਼ਬਰਾਂ ਦਾ ਮਾਮਲਾ ‘ਜਗ ਬਾਣੀ’ ਵੱਲੋਂ 19, 20 ਅਤੇ 21 ਅਗਸਤ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦੇ ਬਾਅਦ ਜਿੱਥੇ ਥਾਣਾ ਸਿਟੀ ਸਾਊਥ ਦੇ ਇਲਾਕੇ ਵਿਚ ਨਸ਼ਿਆਂ ਦੀ ਤਸਕਰੀ ਦੇ ਲਈ ਕਥਿਤ ਤੌਰ ’ਤੇ ਬਦਨਾਮ ਮਹਿਲਾਵਾਂ ਅਤੇ ਹੋਰਾਂ ਦੀ ਗ੍ਰਿਫ਼ਤਾਰੀ ਹੋਈ ਸੀ, ਉਥੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਪੁਲਸ ਮੁਖੀ ਜੇ. ਇਲਨਚੇਲੀਅਨ ਨੇ ਮਾਮਲੇ ਦੀ ਜਾਂਚ ਦੇ ਲਈ ਇਕ ਵਿਸ਼ੇਸ਼ ਸਿਟ ਦਾ ਵੀ ਗਠਨ ਕੀਤਾ ਸੀ। ਐੱਸ.ਪੀ.ਐੱਚ ਮਨਮੀਤ ਸਿੰਘ ਢਿੱਲੋਂ, ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਦੇ ਇੰਚਾਰਜ ਦਲਜੀਤ ਸਿੰਘ ਅਤੇ ਥਾਣਾ ਸਾਊਥ ਦੇ ਇੰਚਾਰਜ ਅਮਨਦੀਪ ਸਿੰਘ ਕੰਬੋਜ਼ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਦੀ ਜਾਂਚ ਉਪਰੰਤ ਪੁਲਸ ਮੁਲਾਜ਼ਮਾਂ ਅਤੇ ਮੁਖ਼ਬਰ ਪ੍ਰਕਾਸ਼ ਸਿੰਘ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਸਿੱਖ ਬੁੱਧੀਜੀਵੀਆਂ ਨੇ SGPC ਮੈਂਬਰ 'ਤੇ ਲਾਏ ਗੰਭੀਰ ਦੋਸ਼, ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਰੱਖੀ ਮੰਗ
ਜ਼ਿਲ੍ਹਾ ਪੁਲਸ ਮੁਖੀ ਵੱਲੋਂ ਮਾਮਲੇ ਦੀ ਤਹਿਕੀਕਾਤ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਨਸ਼ਿਆਂ ਦੇ ਸੌਦਾਗਰਾਂ ਦੇ ਸਲਾਖ਼ਾਂ ਦੇ ਪਿੱਛੇ ਹੋਣ ਨਾਲ ਮਾਮਲੇ ਦਾ ਹੱਲ ਹੋਇਆ ਹੈ। ਸੀ.ਆਈ.ਏ. ਬਾਘਾਪੁਰਾਣਾ ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਿਟੀ ਸਾਊਥ ਦੇ ਤਤਕਾਲੀਨ ਮੁਖੀ ਰਹੇ ਇਕ ਪੁਲਸ ਅਫ਼ਸਰ ਦੇ ਇਲਾਵਾ ਸਿਪਾਹੀ ਮਨਪ੍ਰੀਤ ਸਿੰਘ ਨੂੰ ਵੀ ਹੁਣ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਸੀ.ਆਈ.ਏ. ਬਾਘਾਪੁਰਾਣਾ ਦੇ ਇੰਚਾਰਜ ਦਲਜੀਤ ਸਿੰਘ ਦਾ ਕਹਿਣਾ ਸੀ ਕਿ ਜ਼ਿਲ੍ਹਾ ਪੁਲਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕੀਤੀ ਗਈ ਹੈ ਅਤੇ ਇਸ ਉਪਰੰਤ ਹੀ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਸੰਗੀਨ ਮਾਮਲੇ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - 11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ
ਜ਼ਿਲ੍ਹਾ ਪੁਲਸ ਮੁਖੀ ਜੇ.ਇਲਨਚੇਲੀਅਨ ਦੀ ਇਸ ਵੱਡੀ ਕਾਰਵਾਈ ਦੇ ਬਾਅਦ ਇਕ ਤਰ੍ਹਾਂ ਨਾਲ ਥਾਣਾ ਸਿਟੀ ਸਾਊਥ ਦੇ ਇਲਾਕੇ ਵਿਚ ਵਿਕਦੇ ਸਿੰਥੈਟਿਕ ਡਰੱਗ ਚਿੱਟੇ ਦਾ ਹੁਣ ਮੁਕੰਮਲ ਸਫਾਇਆ ਹੋ ਗਿਆ ਹੈ। ਮੋਗਾ ਵਾਸੀਆਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪੁਲਸ ਮੁਖੀ ਇਸ ਲਈ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਤਸਕਰਾਂ ਦੇ ਵਿਰੁੱਧ ਠੋਸ ਕਾਰਵਾਈ ਕਰ ਕੇ ਇਹ ਦਰਸ਼ਾ ਦਿੱਤਾ ਹੈ ਕਿ ਨਸ਼ੇ ਦੇ ਮਾਮਲੇ ਵਿਚ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਉਹ ਕਿੰਨੀ ਵੀ ਵੱਡੀ ਪਹੁੰਚ ਕਿਉਂ ਨਾ ਰੱਖਦਾ ਹੋਵੇ। ਦੱਸਣਾ ਬਣਦਾ ਹੈ ਕਿ ਪੁਲਸ ਦੇ ਥਾਣਾ ਸਿਟੀ ਸਾਉਥ ਦੇ ਵੱਖ-ਵੱਖ ਮੁੱਖ ਅਫਸਰਾਂ ਦੇ ਨਾਲ ਰਹਿਣ ਵਾਲੇ ਪ੍ਰਕਾਸ਼ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਉਠੀਆਂ ਸਨ, ਕਿਉਂਕਿ ਲਗਾਤਾਰ ਪੁਲਸ ਅਧਿਕਾਰੀਆਂ ਦੇ ਨਾਲ ਰਹਿਣ ਵਾਲੇ ਪ੍ਰਕਾਸ਼ ਸਿੰਘ ਚਾਰ ਦਰਜਨ ਦੇ ਲਗਭਗ ਪੁਲਸ ਵੱਲੋਂ ਦਰਜ ਕੀਤੇ ਗਏ ਮੁਕੱਦਮਿਆਂ ਵਿਚ ਪੁਲਸ ਦੇ ਗਵਾਹ ਵੀ ਬਣੇ ਹੋਏ ਹਨ। ਜ਼ਿਲ੍ਹਾ ਪੁਲਸ ਮੁਖੀ ਜੇ. ਇਲਨਚੇਲੀਅਨ ਨੇ ਜ਼ਿਲ੍ਹੇ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ ਸਬੰਧੀ ਜੇਕਰ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਨਿੱਜੀ ਤੌਰ ’ਤੇ ਮੈਂਨੂੰ ਮਿਲ ਕੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ 'ਚ ਨਸ਼ੇ ਦੀ ਤਸਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8