ਨਾਜਾਇਜ਼ ਖਣਨ ਖ਼ਿਲਾਫ਼ ਵੱਡੀ ਕਾਰਵਾਈ, 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਕੀਤੇ ਜ਼ਬਤ

Sunday, Mar 12, 2023 - 09:12 PM (IST)

ਨਾਜਾਇਜ਼ ਖਣਨ ਖ਼ਿਲਾਫ਼ ਵੱਡੀ ਕਾਰਵਾਈ, 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਕੀਤੇ ਜ਼ਬਤ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉੱਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗ਼ੈਰ-ਕਾਨੂੰਨੀ ਖਣਨ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਸਵਾ ਨਦੀ ’ਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਬੈਂਸ, ਕੋਟਕਪੂਰਾ ਗੋਲ਼ੀਕਾਂਡ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਖਣਨ ਵਿਭਾਗ ਅਤੇ ਪੁਲਸ ਵਿਭਾਗ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵਾ ਨਦੀ ਨਾਲ ਲੱਗਦੇ ਪਿੰਡਾਂ ’ਚ ਛਾਪਾ ਮਾਰਿਆ ਗਿਆ। ਇਸ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ ਖਣਨ ਕਰ ਰਹੀਆਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ। ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖ਼ਿਲਾਫ਼ ਹੈ ਅਤੇ ਗ਼ੈਰ-ਕਾਨੂੰਨੀ ਕਾਰਵਾਈਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਆਮ ਲੋਕਾਂ ਨੂੰ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਗਿਆ ਹੈ, ਉਥੇ ਗੈਰ-ਕਾਨੂੰਨੀ ਖਣਨ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕਸਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਜ਼ੀਰਕਪੁਰ ’ਚ ਖ਼ੌਫ਼ਨਾਕ ਵਾਰਦਾਤ, ਚਾਕੂਆਂ ਨਾਲ ਹਮਲਾ ਕਰ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ


author

Manoj

Content Editor

Related News