ਪੰਜਾਬ ''ਚ ਟ੍ਰੈਵਲ ਏਜੰਟਾਂ ''ਤੇ ਵੱਡੀ ਕਾਰਵਾਈ! ਪ੍ਰਾਪਰਟੀ ਬਾਰੇ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
Sunday, Feb 16, 2025 - 02:40 PM (IST)

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਰਗੇ ਦੇਸ਼ਾਂ 'ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ ਹੈ। ਦਰਅਸਲ ਸੂਬਾ ਸਰਕਾਰ ਨੇ ਡਰੱਗ ਤਸਕਰਾਂ ਦੀ ਤਰ੍ਹਾਂ ਹੁਣ ਦੋਸ਼ੀ ਇਮੀਗ੍ਰੇਸ਼ਨ ਮਾਲਕਾਂ ਤੇ ਟ੍ਰੈਵਲ ਏਜੰਟਾਂ ਦੀ ਪ੍ਰਾਪਰਟੀ ਵੀ ਸੀਜ਼ ਕਰਨ ਦਾ ਫ਼ੈਸਲਾ ਲੈ ਲਿਆ ਹੈ। ਸੂਤਰਾਂ ਦੇ ਮੁਤਾਬਕ ਲੋਕਾਂ ਨਾਲ ਲੱਖਾਂ-ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਅਜਿਹੇ ਕਰੀਬੇ 3200 ਟ੍ਰੈਵਲ ਏਜੰਟਾਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
ਇਨ੍ਹਾਂ ਏਜੰਟਾਂ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਿਆ ਲੈ ਲਿਆ ਪਰ ਨਾ ਤਾਂ ਲੋਕਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਪੁਲਸ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਅਜਿਹੇ ਟ੍ਰੈਵਲ ਏਜੰਟਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਪੂਰੀ ਜਾਂਚ ਤੋਂ ਬਾਅਦ ਉਨ੍ਹਾਂ ਦੀ ਬਣਾਈ ਗਈ ਪ੍ਰਾਪਰਟੀ ਨੂੰ ਵੀ ਸੀਜ਼ ਕੀਤਾ ਜਾਵੇ। ਮੁੱਢਲੀ ਜਾਂਚ ਦੌਰਾਨ ਸੂਬੇ ਦੇ ਅਜਿਹੇ 11 ਜ਼ਿਲ੍ਹਿਆਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸਭ ਤੋਂ ਜ਼ਿਆਦਾ ਗੈਰ-ਕਾਨੂੰਨੀ ਤੌਰ 'ਤੇ ਇਮੀਗ੍ਰੇਸ਼ਨ ਦਾ ਧੰਦਾ ਚਲਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਦੀ ਆ ਗਈ ਪੂਰੀ ਲਿਸਟ, ਪੜ੍ਹੋ ਇਕੱਲਾ-ਇੱਕਲਾ ਨਾਂ
ਇਨ੍ਹਾਂ 'ਚੋਂ ਮੁੱਖ ਤੌਰ 'ਤੇ ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ, ਮੋਗਾ, ਨਵਾਂਸ਼ਹਿਰ, ਰੋਪੜ, ਸੰਗਰੂਰ ਅਤੇ ਕਪੂਰਥਲਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕਰੀਬ 3200 ਤੋਂ ਜ਼ਿਆਦਾ ਇਮੀਗ੍ਰੇਸ਼ਨ ਅਤੇ ਗੈਰ-ਕਾਨੂੰਨੀ ਤੌਰ 'ਤੇ ਏਜੰਟਾਂ ਵਜੋਂ ਕੰਮ ਕਰਨ ਵਾਲਿਆਂ ਦੀ ਗਿਣਤੀ ਸਾਹਮਣੇ ਆਈ ਹੈ। ਫਿਲਹਾਲ ਇਨ੍ਹਾਂ 'ਤੇ ਸ਼ਿਕੰਜਾ ਕੱਸਣ ਦਾ ਕੰਮ ਪੰਜਾਬ ਸਰਕਾਰ ਵਲੋਂ ਲਗਾਤਾਰ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8