ਦੋਰਾਹਾ ਨਗਰ ਕੌਂਸਲ ਦੀ ਵੱਡੀ ਕਾਰਵਾਈ! ਮਾਰੂਤੀ, ਹੌਂਡਾ ਵਰਗੀਆਂ ਕੰਪਨੀਆਂ ਦੇ ਸ਼ੋਅਰੂਮ ਸੀਲ
Tuesday, Mar 25, 2025 - 09:11 PM (IST)

ਲੁਧਿਆਣਾ (ਬਿਪਿਨ) : 31 ਮਾਰਚ ਤੋਂ ਪਹਿਲਾਂ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਦੀ ਨਗਰ ਕੌਂਸਲ ਦੋਰਾਹਾ ਨੇ ਵੱਡੀ ਕਾਰਵਾਈ ਕੀਤੀ। ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਕਈ ਨਾਮੀ ਕੰਪਨੀਆਂ ਦੇ ਸ਼ੋਅਰੂਮ ਸੀਲ ਕਰ ਦਿੱਤੇ ਗਏ। ਇਨ੍ਹਾਂ ਵਿੱਚ ਮਾਰੂਤੀ ਕੰਪਨੀ ਦਾ ਸ਼ੋਅਰੂਮ ਅਤੇ ਪਲੈਟੀਨਮ ਹੌਂਡਾ ਸ਼ੋਅਰੂਮ ਸ਼ਾਮਲ ਹਨ। ਉਨ੍ਹਾਂ ਨੇ ਕਈ ਸਾਲਾਂ ਤੋਂ ਪ੍ਰਾਪਰਟੀ ਟੈਕਸ ਨਹੀਂ ਭਰਿਆ ਸੀ। ਨਗਰ ਕੌਂਸਲ ਨੇ ਇੱਕ ਮੈਰਿਜ ਪੈਲੇਸ ਨੂੰ ਵੀ ਤਾਲਾ ਜੜ ਦਿੱਤਾ।
20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ
10 ਸਾਲਾਂ ਤੋਂ ਨਹੀਂ ਦੇ ਰਹੇ ਸਨ ਟੈਕਸ
ਦੋਰਾਹਾ ਨਗਰ ਕੌਂਸਲ ਦੇ ਈਓ ਹਰਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਜਿਹੜੇ ਲੋਕ ਪ੍ਰਾਪਰਟੀ ਟੈਕਸ ਨਹੀਂ ਦੇ ਰਹੇ ਉਨ੍ਹਾਂ ਵਿਰੁੱਧ ਮਿਊਂਸੀਪਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਜਾਵੇ। ਦੋਰਾਹਾ ਦੇ ਕਈ ਵੱਡੇ ਅਦਾਰੇ 2013-14 ਤੋਂ ਟੈਕਸ ਜਮ੍ਹਾ ਨਹੀਂ ਕਰਵਾ ਰਹੇ ਸਨ। ਕਈ ਵਾਰ ਨੋਟਿਸ ਭੇਜੇ ਗਏ। ਪਰ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਕਾਰਨ ਇਨ੍ਹਾਂ ਜਾਇਦਾਦਾਂ ਨੂੰ ਸੀਲ ਕਰਨਾ ਪਿਆ। ਲਗਭਗ 10 ਜਾਇਦਾਦਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਹਨਾਂ 'ਤੇ ਲਗਭਗ 7 ਲੱਖ ਰੁਪਏ ਦਾ ਟੈਕਸ ਬਕਾਇਆ ਹੈ।
ਮਾਡਲ ਟਾਊਨ 'ਚ ਦਿਨ-ਦਿਹਾੜੇ ਡਕੈਤੀ, ਬਜ਼ੁਰਗ ਜੋੜੇ ਨੂੰ ਬੰਧਕ ਬਣਾ ਲੱਖਾਂ ਦੀ ਲੁੱਟ
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ, ਹੋਰ ਡਿਫਾਲਟਰਾਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਈਓ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਗਈਆਂ ਹਨ, ਉਹ ਨਿਯਮਾਂ ਅਨੁਸਾਰ ਟੈਕਸ ਅਦਾ ਕਰਕੇ ਆਪਣੀਆਂ ਜਾਇਦਾਦਾਂ ਖੁਲ੍ਹਵਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8