ਚੋਣਾਂ ਤੋਂ ਪਹਿਲਾਂ ਪੰਜਾਬ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 15 ਹਜ਼ਾਰ ਲੀਟਰ ਲਾਹਣ ਬਰਾਮਦ
Tuesday, Mar 26, 2024 - 01:01 PM (IST)
ਮੁਕਤਸਰ ਸਾਹਿਬ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 15 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਸਬ ਡਵੀਜ਼ਨ ਲੰਬੀ ਦੀ ਪੁਲਸ ਦੇ ਸਹਿਯੋਗ ਨਾਲ ਜ਼ਿਲ੍ਹਾ ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਦੇ ਆਬਕਾਰੀ ਵਿਭਾਗ ਵਲੋਂ ਥਾਣਾ ਕਬਰਵਾਲਾ ਦੇ ਪਿੰਡ ਕੱਟਿਆਵਾਲੀ ਦੇ ਰਕਬੇ ਵਿਚੋਂ ਲੰਘਦੀ ਅਬੋਹਰ ਕੈਨਾਲ 'ਤੇ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਦੌਰਾਨ 15,000 ਲੀਟਰ ਦੇਸ਼ੀ ਸ਼ਰਾਬ ਦੀ ਲਾਹਣ ਬਰਾਮਦ ਕੀਤੀ ਗਈ, ਜਦੋਂ ਕਿ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। ਇਸ ਮੌਕੇ ਫਰੀਦਕੋਟ ਆਬਕਾਰੀ ਵਿਭਾਗ ਦੇ ਏ. ਈ. ਟੀ. ਸੀ. ਵਿਕਰਮ ਠਾਕਰ ਨੇ ਦੱਸਿਆ ਕੇ ਲੋਕ ਸਭਾ ਚੋਣਾਂ ਨੂੰ ਲੈ ਕੇ 2 ਡਵੀਜ਼ਨ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜ ਦੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਨੂੰ ਰੋਕਣ ਦੇ ਮਕਸਦ ਨਾਲ ਉਕਤ ਮੁਹਿੰਮ ਚਲਾਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ (ਵੀਡੀਓ)
ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਲੋਕਾਂ ਵਲੋਂ ਨਹਿਰ ਕੰਢੇ ਦੇਸੀ ਸ਼ਰਾਬ ਦਾ ਕਾਰੋਬਾਰ ਕੀਤਾ ਜਾਂਦਾ ਹੈ। ਇਸ ਨੂੰ ਦੇਖਦੇ ਹੋਏ ਚੱਲ ਰਹੀ ਤਲਾਸ਼ੀ ਦੌਰਾਨ ਹੁਣ ਤੱਕ 12 ਤਰਪਾਲਾਂ ਸਮੇਤ 15 ਹਜ਼ਾਰ ਦੇ ਕਰੀਬ ਕੱਚੀ ਲਾਹਣ ਬਰਾਮਦ ਹੋ ਚੁੱਕੀ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਦੂਜੇ ਪਾਸੇ ਸਬ ਡਵੀਜ਼ਨ ਲੰਬੀ ਦੇ ਉਪ ਕਪਤਾਨ ਫਤਹਿ ਸਿੰਘ ਨੇ ਦੱਸਿਆ ਕਿ ਫੜ੍ਹੀ ਗਈ ਲਾਹਣ ਦੇ ਮਾਲਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8