ਫਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦਾ ਵੱਡਾ Action, ਜੇਲ੍ਹ ਅੰਦਰੋਂ 17 ਮੋਬਾਇਲ ਬਰਾਮਦ
Saturday, Jan 11, 2025 - 04:12 PM (IST)
ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਅੰਦਰ ਸ਼ਰਾਰਤੀ ਅਨਸਰਾ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਪੈਕਟ 'ਚ ਬੰਦ ਕਰਕੇ ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸੁੱਟੇ ਜਾ ਰਹੇ ਹਨ ਅਤੇ ਸਮੇਂ-ਸਮੇਂ ’ਤੇ ਜੇਲ੍ਹ ਪ੍ਰਸ਼ਾਸਨ ਨੇ ਵੱਡੇ ਪੱਧਰ ’ਤੇ ਇਨ੍ਹਾਂ ਪੈਕਟਾਂ ਨੂੰ ਫੜ੍ਹਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰੀਡੈਂਟ ਸਤਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਜੇਲ੍ਹ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਦੀ ਮੌਤ 'ਤੇ CM ਮਾਨ ਦੀ ਪਤਨੀ ਸਣੇ ਅਮਨ ਅਰੋੜਾ ਦਾ ਬਿਆਨ
ਇਸ ਦੇ ਚੱਲਦੇ ਇੱਕ ਵਾਰ ਫਿਰ ਕੇਂਦਰੀ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਡਿਪਟੀ ਸੁਪਰੀਡੈਂਟ ਅਰਪਨਜੋਤ ਸਿੰਘ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਤਹਿਤ ਹਵਾਲਾਤੀਆਂ ਤੋਂ ਅਤੇ ਲਾਵਾਰਿਸ ਹਾਲਤ 'ਚ 17 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਇਸ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ 10 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਫਿਰ ਖ਼ਤਰੇ ਦੀ ਘੰਟੀ! ਬੇਹੱਦ ਚਿੰਤਾਜਨਕ ਬਣੇ ਹਾਲਾਤ, ਰਹੋ ਬਚ ਕੇ
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਵੱਲੋਂ ਫਿਰੋਜ਼ਪੁਰ ਸਿਟੀ ਪੁਲਸ ਨੂੰ ਭੇਜੇ ਗਏ ਇੱਕ ਲਿਖ਼ਤੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸਰਚ ਆਪਰੇਸ਼ਨ ਦੌਰਾਨ ਫਿਰੋਜ਼ਪੁਰ ਜੇਲ੍ਹ 'ਚ ਹਵਾਲਾਤੀ ਗੁਰਚਰਨ ਸਿੰਘ, ਹਵਾਲਾਤੀ ਹਰਮਨ, ਹਵਾਲਾਤੀ ਮਿਲਾਪ ਸਿੰਘ, ਜਸਵਿੰਦਰ ਸਿੰਘ ਉਰਫ਼ ਬੱਗੀ, ਸੁਖਚੈਨ ਸਿੰਘ, ਹਵਾਲਾਤੀ ਰਣਜੀਤ ਸਿੰਘ, ਗੌਰਵ ਕੁਮਾਰ, ਹਵਾਲਾਤੀ ਕਮਲਜੀਤ ਸਿੰਘ ਉਰਫ਼ ਕੋਮਲ, ਹਵਾਲਾਤੀ ਲਵ ਅਤੇ ਹਵਾਲਾਤੀ ਰਾਜਦੀਪ ਸਿੰਘ ਉਰਫ਼ ਰਾਜੂ ਤੋਂ ਅਤੇ ਲਵਾਰਸ ਹਾਲਤ ਵਿੱਚ 17 ਮੋਬਾਇਲ ਫੋਨ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਾਮਜ਼ਦ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8