ਜੋਤੀ ਦੀ ਮੌਤ ਮਾਮਲੇ ''ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ
Wednesday, Jul 29, 2026 - 03:54 PM (IST)
ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ 'ਚ ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਖੋਜਾਰਥਣ ਜੋਤੀ ਦੀ ਮੌਤ ਦੇ ਮਾਮਲੇ 'ਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵਰਕਸ ਵਿਭਾਗ ਦੇ ਐਗਜ਼ਿਕਿਊਟਿਵ ਇੰਜੀਨੀਅਰ (ਐਕਸੀਅਨ) ਅਨਿਲ ਠਾਕੁਰ ਅਤੇ ਕਾਰਜਕਾਰੀ ਸਬ-ਡਵੀਜ਼ਨਲ ਇੰਜੀਨੀਅਰ (ਇਲੈਕਟ੍ਰੀਕਲ) ਲਖਵਿੰਦਰ ਸਿੰਘ ਧਨੋਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੋਵੇਂ ਅਧਿਕਾਰੀ ਜਾਂਚ ਪੂਰੀ ਹੋਣ ਜਾਂ ਅਗਲੇ ਹੁਕਮਾਂ ਤੱਕ ਮੁਅੱਤਲ ਰਹਿਣਗੇ।
ਇਹ ਵੀ ਪੜ੍ਹੋ : ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
ਇਸ ਦੌਰਾਨ ਦੋਵੇਂ ਅਹੁਦਿਆਂ ਦਾ ਵਾਧੂ ਚਾਰਜ ਰਜਿਸਟਰਾਰ ਕੋਲ ਰਹੇਗਾ। ਇਸ ਦੌਰਾਨ ਮਾਮਲੇ 'ਚ ਸੈਕਟਰ-11 ਥਾਣੇ 'ਚ ਲਾਪਰਵਾਹੀ ਕਾਰਨ ਮੌਤ ਦਾ ਕੇਸ ਵੀ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਜਾਂਚ ਜਾਰੀ ਹੈ। ਯੂਨੀਵਰਸਿਟੀ ਨੇ ਜੋਤੀ ਦੇ ਪਰਿਵਾਰ ਲਈ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਉਸ ਦੇ ਆਈ. ਟੀ. ਆਈ. ਪਾਸ ਭਰਾ ਨੂੰ ਨਿਯਮਾਂ ਅਨੁਸਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
ਪੋਸਟਮਾਰਟਮ ਬਾਰੇ ਅਪਡੇਟ
ਤਾਜ਼ਾ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਲੰਬੀ ਗੱਲਬਾਤ ਤੋਂ ਬਾਅਦ ਜੋਤੀ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਸੀ। ਹਾਲਾਂਕਿ, ਇਸ ਖ਼ਬਰ ਦੇ ਲਿਖੇ ਜਾਣ ਤੱਕ ਪੋਸਟਮਾਰਟਮ ਰਿਪੋਰਟ ਜਨਤਕ ਨਹੀਂ ਕੀਤੀ ਗਈ ਅਤੇ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
