ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ''ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਸੁਰੱਖਿਆ ''ਚ ਕੀਤੀ ਕਟੌਤੀ

Saturday, Mar 30, 2024 - 06:49 PM (IST)

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ''ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਸੁਰੱਖਿਆ ''ਚ ਕੀਤੀ ਕਟੌਤੀ

ਜਲੰਧਰ - ਪੰਜਾਬ ਸਰਕਾਰ ਵੱਲੋਂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ ਅਜੇ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ ਕਰਮਚਾਰੀ ਘੱਟ ਨਹੀਂ ਕੀਤੇ ਗਏ ਹਨ। 

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਪੰਜਾਬ ਸਰਕਾਰ ਨੇ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿਚ ਇਹ ਕਟੌਤੀ ਕੀਤੀ ਹੈ। ਰਿੰਕੂ ਦੇ ਕੋਲ ਪਹਿਲਾਂ ਚਾਰ ਪੁਲਸ ਕਰਮਚਾਰੀ ਅਤੇ 4 ਸਪੈਸ਼ਲ ਟਰੇਂਡ ਕਮਾਂਡੋ ਸੁਰੱਖਿਆ ਲਈ ਮੌਜੂਦ ਸਨ ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। ਦੋ ਦੀ ਰਵਾਨਗੀ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਹੀ ਹੋ ਗਈ ਸੀ। ਉਥੇ ਹੀ ਦੋ ਦੀ ਰਵਾਨਗੀ ਅੱਜ ਜਾਂ ਫਿਰ ਸੋਮਵਾਰ ਤੱਕ ਹੋ ਸਕਦੀ ਹੈ। ਜਲਦੀ ਹੀ ਅੰਗੁਰਾਲ ਦੀ ਵੀ ਸੁਰੱਖਿਆ ਘਟਾਈ ਜਾਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਮੁਠਭੇੜ ਮਗਰੋਂ ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਗੈਂਗ ਦੇ 4 ਸਾਥੀ ਗ੍ਰਿਫ਼ਤਾਰ

PunjabKesari

ਇਥੇ ਦੱਸਣਯੋਗ ਹੈ ਕਿ ਸ਼ੀਤਲ ਅੰਗੁਰਾਲ ਅਤੇ ਸੁਸ਼ੀਲ ਰਿੰਕੂ ਦੇ ਖ਼ਿਲਾਫ਼ ਬਸਤੀ ਦਾਨਿਸ਼ਮੰਦਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੇ ਬਾਅਦ ਭਾਜਪਾ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਦੋਹਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਸੀ। ਇਸ ਵਿਚਾਲੇ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘੱਟ ਕਰ ਦਿੱਤੀ ਹੈ। 

ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਸਨ ਰਿੰਕੂ ਤੇ ਅੰਗੁਰਾਲ 
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਰੈਲੀ ਤੋਂ ਪਹਿਲਾਂ ਦਿੱਲੀ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਣ ਤੋਂ ਬਾਅਦ ਰਿੰਕੂ ਅਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਮੀਟਿੰਗ ਵਿਚ ਮੁੱਖ ਤੌਰ 'ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਵਿਚ ਵਿੱਕ ਰਹੇ ਨਸ਼ੇ ਨੂੰ ਲੈ ਕੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਮੁੱਦਾ ਚੁੱਕਿਆ ਸੀ। ਦੋਹਾਂ ਨੇਤਾਵਾਂ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ: ਬੰਗਾ 'ਚ ਟਰੱਕ ਹੇਠਾਂ ਆਉਣ ਨਾਲ ਟੋਲ ਕਰਮਚਾਰੀ ਦੀ ਦਰਦਨਾਕ ਮੌਤ, ਤਸਵੀਰਾਂ ਵੇਖ ਹੋ ਜਾਣਗੇ ਰੌਂਗਟੇ ਖੜ੍ਹੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News