ਅਦਾਕਾਰਾ ਕੰਗਨਾ ਰਣੌਤ ਥੱਪੜ ਕਾਂਡ 'ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ

06/11/2024 12:35:34 PM

ਚੰਡੀਗੜ੍ਹ (ਅੰਕੁਰ)- ਪੰਜਾਬ ਪੁਲਸ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਾਣੌਤ ਥੱਪੜ ਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਐਤਵਾਰ ਨੂੰ ਮੋਹਾਲੀ 'ਚ ਕੀਤੇ ਗਏ ਰੋਸ ਮਾਰਚ ਤੋਂ ਬਾਅਦ ਸੋਮਵਾਰ ਨੂੰ ਡੀ. ਜੀ. ਪੀ. ਨੇ ਇਸ ਮਾਮਲੇ ਦੀ ਜਾਂਚ ਐੱਸ. ਪੀ. ਸਿਟੀ ਮੋਹਾਲੀ ਨੂੰ ਸੌਂਪ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਕੁਲਵਿੰਦਰ ਕੌਰ ਵਲੋਂ ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ਦੀ ਘਟਨਾ 'ਤੇ CM ਮਾਨ ਦਾ ਵੱਡਾ ਬਿਆਨ

ਸੀ. ਆਈ. ਐੱਸ. ਐੱਫ. ਕੁਲਵਿੰਦਰ ਕੌਰ ਨੂੰ ਮੁਅੱਤਲ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਐਤਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਐੱਸ. ਐੱਸ. ਪੀ. ਦਫ਼ਤਰ ਤੱਕ ਰੋਸ ਮਾਰਚ ਕੀਤਾ। ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਡੀ. ਜੀ. ਪੀ. ਨੂੰ ਮਿਲਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹੀ ਪੰਜਾਬ ਪੁਲਸ ਨੇ ਇਸ ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਦਾ ਗਠਨ ਕਰ ਦਿੱਤਾ। ਮੋਹਾਲੀ ਦੇ ਐੱਸ. ਪੀ. ਸਿਟੀ ਹਰਵੀਰ ਸਿੰਘ ਅਟਵਾਲ ਨੂੰ ਇਸ ਐੱਸ. ਆਈ. ਟੀ. ਦਾ ਇੰਚਾਰਜ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ -  ਮਰਹੂਮ ਸਿੱਧੂ ਮੂਸੇਵਾਲਾ ਨੇ ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ, ਸਿਆਸਤ 'ਚੋਂ ਹੁੰਦਾ ਹੋਇਆ ਪਹੁੰਚਿਆ ਮੌਤ ਦੇ ਮੂੰਹ 'ਚ

ਹਵਾਈ ਅੱਡੇ ਦੇ ਡੀ. ਐੱਸ. ਪੀ. ਕੁਲਜਿੰਦਰ ਸਿੰਘ ਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਐੱਸ. ਆਈ. ਟੀ. ’ਚ ਰੱਖਿਆ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਡਾ ਸਿੱਧੂ ਮੂਸੇ ਵਾਲਾ ਬਾਰੇ ਕੀ ਕਹਿਣਾ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News