ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਤਸਕਰ ਨੂੰ...

Thursday, Jun 05, 2025 - 11:31 AM (IST)

ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਤਸਕਰ ਨੂੰ...

ਤਰਨਤਾਰਨ (ਰਮਨ)- ਤਰਨਤਾਰਨ ਦੀ ਸੀਆਈਏ ਸਟਾਫ ਪੁਲਸ ਵੱਲੋਂ  2 ਸਮਗਲਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਸਮੱਗਲਰ ਪਾਕਿਸਤਾਨ ਤੋਂ ਡਰੋਨ ਰਾਹੀਂ ਅਧੁਨਿਕ ਹਥਿਆਰ ਮੰਗਵਾਉਣ ਸਨ। ਪੁਲਸ ਵੱਲੋਂ ਮੁਲਜ਼ਮ ਪਾਸੋਂ 4 ਪੀ.ਐਕਸ ਪਿਸਤੌਲ,9 ਐਮ.ਐਮ 2 ਗਲੋਕ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ

ਇਹ ਬਰਾਮਦਗੀ ਇਕ ਖਾਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰ ਤਸਕਰੀ ਮੈਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਪਿੰਡ ਲਖਨਾ ਤੋਂ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਸੰਬੰਧ ਵਿਚ ਤਰਨਤਰਨ ਪੁਲਸ ਦੇ ਉੱਚ ਅਧਿਕਾਰੀ ਜਲਦ ਪ੍ਰੈਸ ਕਾਨਫਰੰਸ ਕਰਦੇ ਹੋਏ ਬਰੀਕੀ ਨਾਲ ਜਾਣਕਾਰੀ ਸਾਂਝੀ ਕਰਨਗੇ।

ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਲਖਨਾ ਦੇ ਵਿਅਕਤੀਆਂ ਦੇ ਸੰਬੰਧ ਪਾਕਿਸਤਾਨ ਨਾਲ ਬਣੇ ਹੋਏ ਹਨ, ਜੋ ਪਹਿਲਾਂ ਵੀ ਕਈ ਵਾਰ ਖੇਪਾ ਮੰਗਵਾ ਚੁੱਕੇ ਹਨ। ਇਸ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ (ਡੀ) ਗੁਰਿੰਦਰ ਪਾਲ ਸਿੰਘ ਨਾਗਰਾ ਵੱਲੋਂ ਜਾਂਚ ਸ਼ੁਰੂ ਕਰਦੇ ਹੋਏ ਲਗਾਏ ਗਏ ਨਾਕੇ ਤੋਂ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਿਨ੍ਹਾਂ ਪਾਸੋਂ 6 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।  ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ ਅਤੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ ਅਤੇ ਕਿਸ ਰਾਹੀਂ ਸਪਲਾਈ ਕੀਤੇ ਜਾਣੇ ਸਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News