ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

Sunday, Nov 05, 2023 - 07:02 PM (IST)

ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਬਠਿੰਡਾ (ਕੁਨਾਲ) : ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਸਰਕਾਰੀ ਅਧਿਕਾਰੀ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਸ ਨੇ ਕਿਸਾਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਬਠਿੰਡਾ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨ ਦੇ ਐੱਸ. ਡੀ. ਓ. ਤੋਂ ਜ਼ਬਰਦਸਤੀ ਪਰਾਲੀ ਨੂੰ ਅੱਗ ਲਗਵਾਈ ਗਈ ਸੀ ਅਤੇ ਫਿਰ ਵੀਡੀਓ ਵੀ ਵਾਇਰਲ ਕੀਤੀ ਗਈ, ਜਿਸ ਦੇ ਆਧਾਰ ’ਤੇ ਕਿਸਾਨਾਂ ’ਤੇ ਬਾਏ ਨੇਮ ਮਾਮਲਾ ਦਰਜ ਕੀਤਾ ਗਿਆ ਹੈ, ਇਸ ਤੋਂ ਇਲਾਵਾ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਮੁੱਖ ਮੰਤਰੀ ਨੇ ਦਿੱਤਾ ਸੀ ਸਖ਼ਤ ਕਾਰਵਾਈ ਦਾ ਸੰਦੇਸ਼

ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਲੈ ਕੇ ਗਏ ਸਰਕਾਰੀ ਅਫ਼ਸਰ ਤੋਂ ਕੁੱਝ ਕਿਸਾਨਾਂ ਵਲੋਂ ਜ਼ਬਰਨ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ’ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਸਾੜਣ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਅੱਗ ਲਗਵਾਈ, ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ’ਚ ਤੀਲੀਆਂ ਲੈ ਕੇ ਆਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖ਼ਤਮ ਕਰਨ ਲੱਗੇ ਹਾਂ। ਪਰਚਾ ਦਰਜ ਹੋਣ ਲੱਗਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

ਜ਼ਬਰਨ ਲਗਵਾਈ ਅੱਗ

ਪਿੰਡ ਬੁਰਜ ਮਹਿਮਾ 'ਚ ਪ੍ਰਸ਼ਾਸਨ ਦੀ ਟੀਮ ਖੇਤਾਂ ’ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਅਧਿਕਾਰੀ ਨੂੰ ਬੰਧਕ ਬਣਾ ਲਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨ ਦੀ ਟੀਮ ਦੇ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾ ਦਿੱਤੀ, ਇਸ ਘਟਨਾ ਦੀ ਬਕਾਇਦਾ ਵੀਡੀਓਵੀ ਬਣਾਈ ਗਈ। ਜੋ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।

ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News