ਜਲੰਧਰ 'ਚ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਵੱਡਾ ਐਕਸ਼ਨ! ASI ਮੰਗਤ ਰਾਮ ਨੂੰ ਨੌਕਰੀ ਤੋਂ ਕੀਤਾ ਗਿਆ ਡਿਸਮਿਸ
Thursday, Nov 27, 2025 - 12:38 PM (IST)
ਜਲੰਧਰ (ਵੈੱਬ ਡੈਸਕ, ਮਹੇਸ਼)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਬਰ-ਜ਼ਿਨਾਹ ਮਗਰੋਂ 13 ਸਾਲਾ ਕਤਲ ਕੀਤੀ ਬੱਚੀ ਦੇ ਮਾਮਲੇ ਵਿਚ ਪੰਜਾਬ ਪੁਲਸ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਲਾਪਰਵਾਹੀ ਕਰਨ ਵਾਲੇ ਏ. ਐੱਸ. ਆਈ. ਮੰਗਤ ਰਾਮ ਨੂੰ ਪੁਲਸ ਨੇ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ। ਯਾਨੀ ਕਿ ਮੰਗਤ ਰਾਮ ਨੂੰ ਨੌਕਰੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਦੇ ਹੁਕਮ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦਿੱਤੇ ਹਨ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਸ ਦਾ ASI ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਥਾਣਾ ਬਸਤੀ ਬਾਵਾ ਖੇਲ ਦੇ ਮੁਲਾਜ਼ਮਾਂ ਤੋਂ ਪਤਾ ਚੱਲਿਆ ਹੈ ਕਿ ਮੰਗਤ ਰਾਮ ਏ. ਐੱਸ. ਆਈ. ਨੂੰ ਡਿਸਮਿਸ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਰਿਵਾਰ ਨੇ 22 ਨਵੰਬਰ ਨੂੰ ਬਸਤੀ ਬਾਵਾ ਖੇਲਾ ਪੁਲਸ ਸਟੇਸ਼ਨ ਨੂੰ 13 ਸਾਲਾ ਲੜਕੀ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਸੀ। ਇਸ ਤੋਂ ਬਾਅਦ ਏ. ਐੱਸ. ਆਈ. ਮੰਗਤ ਰਾਮ ਸਭ ਤੋਂ ਪਹਿਲਾਂ ਮੌਕੇ 'ਤੇ ਪਹੁੰਚੇ। ਉਹ ਘਰ ਦੇ ਅੰਦਰ ਚਲੇ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ! 30 ਨਵੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
20 ਮਿੰਟ ਅੰਦਰ ਬਿਤਾਉਣ ਤੋਂ ਬਾਅਦ ਪਰਿਵਾਰ ਨੂੰ ਦੱਸਿਆ ਗਿਆ ਕਿ ਅੰਦਰ ਕੁਝ ਵੀ ਨਹੀਂ ਹੈ। ਇਸ ਮਾਮਲੇ ਵਿੱਚ ਏ. ਐੱਸ. ਆਈ. ਨੂੰ 22 ਨਵੰਬਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਉਸ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਗਈ ਸੀ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਮੰਗਤ ਰਾਮ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰ ਨੇ ਮਾਮਲੇ ਵਿੱਚ ਲਾਪਰਵਾਹੀ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
