ਪੰਜਾਬ 'ਚ ED ਦੀ ਵੱਡੀ ਕਾਰਵਾਈ! 4 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਰਾਮਦ ਕੀਤੀ ਲੱਖਾਂ ਦੀ ਨਕਦੀ

Sunday, Nov 16, 2025 - 06:39 PM (IST)

ਪੰਜਾਬ 'ਚ ED ਦੀ ਵੱਡੀ ਕਾਰਵਾਈ! 4 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਰਾਮਦ ਕੀਤੀ ਲੱਖਾਂ ਦੀ ਨਕਦੀ

ਫਗਵਾੜਾ/ਜਲੰਧਗ (ਵੈੱਬ ਡੈਸਕ, ਜਲੋਟਾ)- ਫਗਵਾੜਾ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। FEMA (ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ) ਦੀ ਉਲੰਘਣਾ ਕਰਨ ਨੂੰ ਲੈ ਕੇ ਫਗਵਾੜਾ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪਾ ਮਾਰਿਆ ਹੈ। ਇਹ ਕਾਰਵਾਈ ਫਗਵਾੜਾ ਸਥਿਤ ਫਰਮ, ਓਪਲ ਇੰਜੀਨੀਅਰਿੰਗ ਕਾਰਪੋਰੇਸ਼ਨ ਦੇ ਟਿਕਾਣਿਆਂ ‘ਤੇ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਜ਼ੋਨਲ ਦਫ਼ਤਰ ਦੀ ਇਕ ਟੀਮ ਨੇ ਚਾਰ ਥਾਵਾਂ 'ਤੇ ਸਰਚ ਆਪ੍ਰੇਸ਼ਨ ਚਲਾਇਆ।

ਇਸ ਦੀ ਜਾਣਕਾਰੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੇ ਅਧਿਕਾਰਤ ਹੈਂਡਲ 'ਤੇ ਸਾਂਝੀ ਕੀਤੀ ਹੈ। ਜਿਸ ਵਿੱਚ ਇਸ ਕਾਰਵਾਈ ਦਾ ਵੇਰਵਾ ਦਿੱਤਾ ਗਿਆ ਸੀ, ਜੋਕਿ 14 ਨਵੰਬਰ 2025 ਨੂੰ ਹੋਈ ਸੀ। ਸਾਂਝੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਫਗਵਾੜਾ ਸ਼ਹਿਰ ਦੇ ਚਾਰ ਸਥਾਨਾਂ 'ਤੇ ਜਿੱਥੇ ਇਹ ਕਾਰਵਾਈ ਕੀਤੀ ਹੈ, ਉਨ੍ਹਾਂ 'ਤੇ ਇੰਜੀਨੀਅਰਿੰਗ ਸਾਮਾਨ ਦੇ ਨਿਰਯਾਤ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਅਤੇ ਵਿਦੇਸ਼ਾਂ ਤੋਂ ਗਲਤ ਭੁਗਤਾਨ ਪ੍ਰਾਪਤ ਕਰਨ ਦਾ ਦੋਸ਼ ਸੀ।

ਇਹ ਵੀ ਪੜ੍ਹੋ: 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਜਥੇਦਾਰ ਗੜਗੱਜ ਦੀ ਲੋਕਾਂ ਨੂੰ ਅਪੀਲ! 23 ਤੋਂ 29 ਨਵੰਬਰ ਤੱਕ ਹਰ ਸਿੱਖ...

PunjabKesari

22 ਲੱਖ ਰੁਪਏ ਦੀ ਨਕਦੀ ਸਣੇ ਅਪਰਾਧਕ ਦਸਤਾਵੇਜ਼ ਜ਼ਬਤ
ਈ. ਡੀ. ਦੀ ਜਾਂਚ 'ਚ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਕੁਝ ਨਿਰਯਾਤ ਲੈਣ-ਦੇਣ ਭਾਰਤ ਅਤੇ ਵਿਦੇਸ਼ਾਂ 'ਚ ਨਕਦੀ 'ਚ ਕੀਤੇ ਗਏ ਸਨ। ਕੇਂਦਰੀ ਏਜੰਸੀ ਨੇ ਫਗਵਾੜਾ 'ਚ ਚਾਰ ਥਾਵਾਂ 'ਤੇ ਛਾਪੇਮਾਰੀ ਕਰਕੇ 22 ਲੱਖ ਰੁਪਏ ਜ਼ਬਤ ਕੀਤੇ। ਛਾਪਿਆਂ ਦੌਰਾਨ ਕਈ ਅਪਰਾਧਕ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਸਬੂਤ ਵੀ ਬਰਾਮਦ ਕੀਤੇ ਗਏ। ਏਜੰਸੀ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਹੋਰ ਮਹੱਤਵਪੂਰਨ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਈ. ਡੀ. ਦੀ ਜਾਂਚ ਮੁਤਾਬਕ ਕੰਪਨੀ ਨੇ ਸੀਰੀਆ, ਈਰਾਨ, ਤੁਰਕੀ ਅਤੇ ਕੋਲੰਬੀਆ ਵਰਗੇ ਦੇਸ਼ਾਂ ਨੂੰ ਸਾਮਾਨ ਭੇਜਿਆ ਪਰ ਫੇਮਾ ਅਤੇ ਆਰ. ਬੀ. ਆਈ. ਨਿਯਮਾਂ ਮੁਤਾਬਕ ਨਿਰਯਾਤ ਭੁਗਤਾਨ ਪ੍ਰਾਪਤ ਨਹੀਂ ਕੀਤੇ। ਜਾਂਚ ਵਿੱਚ ਖ਼ੁਲਾਸਾ ਹੋਇਆ ਕਿ ਭੁਗਤਾਨ ਤੀਜੀ ਧਿਰਾਂ ਰਾਹੀਂ ਕੀਤੇ ਗਏ ਸਨ ਅਤੇ ਫੰਡ ਸਿੱਧੇ ਨਿੱਜੀ ਖਾਤਿਆਂ ਵਿੱਚ ਜਮ੍ਹਾ ਕੀਤੇ ਗਏ ਸਨ। ਕੋਈ ਵੀ ਤਿੰਨ-ਧਿਰ ਸਮਝੌਤਾ ਜਾਂ ਸਮਾਯੋਜਨ ਐਂਟਰੀ ਦਸਤਾਵੇਜ਼ ਨਹੀਂ ਸੀ। ਫਰਮ ਨੇ ਅਸਲੀ ਦਿਖਣ ਲਈ ਨਕਲੀ ਕਸਟਮ ਈਮੇਲ ਆਈ. ਡੀ. ਦੀ ਵਰਤੋਂ ਵੀ ਕੀਤੀ।

ਇਹ ਵੀ ਪੜ੍ਹੋ: ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ, ਪੋਸਟ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News