ਸਿੱਖਿਆ ਬੋਰਡ ’ਚ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਸਿੱਖਿਆ ਮੰਤਰੀ ਦੀ ਵੱਡੀ ਕਾਰਵਾਈ

05/31/2023 1:00:18 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਭਗਵਾਨ ਸਿੰਘ, ਲਖਨ ਸਿੰਘ ਡਿਪਟੀ ਮੈਨੇਜਰ ਮੋਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਡਿਊਟੀ ’ਚ ਕੁਤਾਹੀ ਕਰਨ ਦੇ ਦੋਸ਼ ਵਿਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤਾ ਅਸਤੀਫ਼ਾ, ਇਹ ਦੋ ਵਿਧਾਇਕ ਕੈਬਨਿਟ ’ਚ ਹੋਣਗੇ ਸ਼ਾਮਲ

ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ, ਜਿਸ ਉਪਰੰਤ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਿਤਾਬਾਂ ਦੀ ਵੰਡ ਬਾਰੇ ਡਾਟਾ ਲੈ ਕੇ ਪੇਸ਼ ਹੋਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ : CM ਮਾਨ ਦਾ ਪਹਿਲਵਾਨਾਂ ਦੇ ਹੱਕ ’ਚ ਧਮਾਕੇਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਡਾਟੇ ਨੂੰ ਵਾਚਣ ਤੋਂ ਪਤਾ ਲੱਗਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਪ੍ਰਵਾਹੀ ਕਾਰਨ 3500 ਕਿਤਾਬਾਂ ਛਾਪਣ ਤੋਂ ਰਹਿ ਗਈਆਂ, ਜਿਸ ਕਾਰਨ ਡੇਰਾਬੱਸੀ ਬਲਾਕ ਵਿਚ 1135 ਅਤੇ ਬਨੂੜ ਬਲਾਕ ਵਿਚ 1400 ਅੰਗਰੇਜ਼ੀ ਵਿਸ਼ੇ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਪ੍ਰਾਪਤ ਨਹੀਂ ਹੋਈਆਂ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਭਗਵਾਨ ਸਿੰਘ, ਲਖਨ ਸਿੰਘ ਡਿਪਟੀ ਮੈਨੇਜਰ ਮੋਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਡਿਊਟੀ ’ਚ ਕੁਤਾਹੀ ਕਰਨ ਦੇ ਦੋਸ਼ ਵਿਚ ਮੁਅੱਤਲ ਕੀਤਾ ਜਾਵੇ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ (ਐਲੀਮੈਂਟਰੀ) ਅਤੇ ਬਲਾਕ ਸਿੱਖਿਆ ਅਫ਼ਸਰ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕੀਤਾ ਜਾਵੇ।


Manoj

Content Editor

Related News