ਪੰਜਾਬ 'ਚ ਵੱਡਾ ਐਕਸ਼ਨ! 10,00,00,000 ਰੁਪਏ ਦੇ ਨਸ਼ੇ ਸਣੇ 5 ਵੱਡੇ ਤਸਕਰ ਗ੍ਰਿਫ਼ਤਾਰ
Thursday, Nov 20, 2025 - 07:14 PM (IST)
ਲੁਧਿਆਣਾ (ਅਨਿਲ): ਐਂਟੀ-ਨਾਰਕੋਟਿਕ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕਾਰਵਾਈ ਕਰਦੇ ਹੋਏ 5 ਨਸ਼ਾ ਤਸਕਰਾਂ ਨੂੰ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵਿਹਲੇ ਬੈਠਣ ਦਾ ਮੁਕਾਬਲਾ! ਕੁਝ ਨਾ ਕਰਨ 'ਤੇ ਮਿਲਣਗੇ Cash Prize, ਜਾਣੋ ਕੀ ਨੇ ਸ਼ਰਤਾਂ
ਉਪਰੋਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਅਜੇ ਕੁਮਾਰ ਨੇ ਦੱਸਿਆ ਕਿ ਐਂਟੀ-ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਪੰਜ ਨਸ਼ਾ ਤਸਕਰਾਂ ਨੂੰ 2 ਕਿੱਲੋ 177 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ, ਮੰਗਲ ਸਿੰਘ, ਹਰਪ੍ਰੀਤ ਸਿੰਘ, ਮਨੀ ਕੁਮਾਰ ਅਤੇ ਰਾਜ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
