ਨਕਲੀ ਸ਼ਰਾਬ ਨਾਲ ਮੌਤਾਂ ਮਗਰੋਂ ਪੰਜਾਬ ''ਚ ਵੱਡਾ Action, ਪੁਲਸ ਨੇ ਸ਼ਰਾਬ ਤਸਕਰਾਂ ਦੇ...
Monday, May 19, 2025 - 04:59 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੇ ਖ਼ਿਲਾਫ਼ ਵੱਡਾ ਆਪਰੇਸ਼ਨ ਚਲਾਇਆ ਗਿਆ। ਇਸ ਤਹਿਤ ਪੁਲਸ ਨੇ ਸ਼ਰਾਬ ਤਸਕਰਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਪੁਲਸ ਵਲੋਂ 13 ਲੋਕਾਂ ਨੂੰ ਰਾਊਂਡ ਅਪ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ 17,200 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕਰਕੇ ਉਸ ਨੂੰ ਨਸ਼ਟ ਕੀਤਾ ਗਿਆ ਹੈ, ਜਦੋਂ ਕਿ ਕਰੀਬ 257 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਾਜ਼ਿਲਕਾ ਪੁਲਸ ਨੇ ਐਕਸਾਈਜ਼ ਵਿਭਾਗ ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਤਹਿਤ ਕਰੀਬ 300 ਤੋਂ ਜ਼ਿਆਦਾ ਪੁਲਸ ਮੁਲਾਜ਼ਮਾਂ ਦੀ ਟੀਮ ਨੇ 71 ਥਾਵਾਂ 'ਤੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ : ਨਵੇਂ ਭਰਤੀ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਰੱਦ ਹੋ ਗਈ ਇਹ NOTIFICATION
ਇਸ ਦੌਰਾਨ 207 ਸ਼ਰਾਬ ਤਸਕਰਾਂ ਦੇ ਟਿਕਾਣਿਆਂ 'ਤੇ ਤਲਾਸ਼ੀ ਲਈ ਗਈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਸ ਕਾਰਵਾਈ 'ਚ 13 ਲੋਕਾਂ ਨੂੰ ਰਾਊਂਡ ਅਪ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਦਾਇਰ ਕਰਦੇ ਹੋਏ 257 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਪੁਲਸ ਨੇ ਜ਼ਮੀਨ 'ਚ ਲੁਕੋ ਕੇ ਰੱਖੀ 17,200 ਲੀਟਰ ਲਾਹਣ ਨੂੰ ਬਰਾਮਦ ਕਰਕੇ ਨਸ਼ਟ ਕਰ ਦਿੱਤਾ ਹੈ, ਜੋ ਕਿ ਨਸ਼ਾ ਮਾਫ਼ੀਆ ਨੂੰ ਇਕ ਵੱਡਾ ਝਟਕਾ ਹੈ।
ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਦਾ ਕਹਿਣਾ ਹੈ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਆਪਰੇਸ਼ਨ ਹਾਲ ਹੀ 'ਚ ਮਜੀਠਾ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8