1993 ਦੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਵੱਡੀ ਕਾਰਵਾਈ, ਸਾਬਕਾ DIG ਤੇ DSP ਨੂੰ ਸਜ਼ਾ ਦਾ ਐਲਾਨ

Saturday, Jun 08, 2024 - 03:03 PM (IST)

1993 ਦੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਵੱਡੀ ਕਾਰਵਾਈ, ਸਾਬਕਾ DIG ਤੇ DSP ਨੂੰ ਸਜ਼ਾ ਦਾ ਐਲਾਨ

ਮੋਹਾਲੀ/ਤਰਨਤਾਰਨ (ਸੰਦੀਪ) : ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 1993 ’ਚ ਫਲ ਵੇਚਣ ਵਾਲੇ ਨੂੰ ਅਗਵਾ ਕਰ ਕੇ ਫ਼ਰਜ਼ੀ ਮੁਕਾਬਲਾ ਬਣਾ ਕੇ ਕਤਲ ਕਰਨ ਦੇ ਜ਼ੁਰਮ ’ਚ ਸਾਬਕਾ ਡੀ. ਆਈ. ਜੀ. ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸਾਬਕਾ ਡੀ. ਐੱਸ. ਪੀ. ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਆਪਣਾ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਉਕਤ ਮੁਲਜ਼ਮਾਂ ਨੇ ਰਹਿਮ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਨੂੰ ਘੱਟੋ-ਘੱਟ ਸਜ਼ਾ ਦਿੱਤੀ ਜਾਵੇ ਪਰ ਅਦਾਲਤ ਨੇ ਕਿਹਾ ਕਿ ਇਹ ਮਾਮਲਾ ‘ਰੇਅਰੈਸਟ ਆਫ ਰੇਅਰ’ ਦੀ ਸ਼੍ਰੇਣੀ ’ਚ ਆਉਂਦਾ ਹੈ। ਇਸ ਲਈ ਉਕਤ ਦੋਸ਼ੀਆਂ ’ਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਡੀ. ਆਈ. ਜੀ. ਦਿਲਬਾਗ ਸਿੰਘ ਤੇ ਸਾਬਕਾ ਡੀ. ਐੱਸ. ਪੀ. ਗੁਰਬਚਨ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਨੇ 22 ਜੂਨ 1993 ਨੂੰ ਫਲ ਵੇਚਣ ਵਾਲੇ ਗੁਲਸ਼ਨ ਕੁਮਾਰ ਨੂੰ ਉਸ ਦੇ ਘਰ ਤੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਇਕ ਮਹੀਨੇ ਤੱਕ ਨਾਜਾਇਜ਼ ਹਿਰਾਸਤ ’ਚ ਰੱਖਿਆ ਗਿਆ ਅਤੇ ਉਸੇ ਸਾਲ 22 ਜੁਲਾਈ ਨੂੰ ਫ਼ਰਜ਼ੀ ਮੁਕਾਬਲੇ ’ਚ ਉਸ ਨੂੰ ਮਾਰ ਦਿੱਤਾ ਗਿਆ। ਇਸ ਮਾਮਲੇ ’ਚ ਨਾਮਜ਼ਦ ਤਿੰਨ ਹੋਰ ਪੁਲਸ ਅਧਿਕਾਰੀਆਂ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਸੁਪਰੀਮ ਕੋਰਟ ਦੇ ਹੁਕਮ ’ਤੇ 1995 ’ਚ ਇਹ ਮਾਮਲਾ ਸੀ.ਬੀ.ਆਈ. ਨੂੰ ਸੌਂਪ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਐਕਸ਼ਨ, ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ 

ਸੀ. ਬੀ. ਆਈ. ਨੇ 1999 ’ਚ ਚਲਾਨ ਪੇਸ਼ ਕੀਤਾ ਸੀ। ਕਰੀਬ 21 ਸਾਲ ਬਾਅਦ 7 ਫਰਵਰੀ, 2020 ਨੂੰ ਮੁਲਜ਼ਮਾਂ ’ਤੇ ਦੋਸ਼ ਤੈਅ ਕੀਤੇ ਗਏ ਸਨ। ਮੁਕੱਦਮੇ ਦੌਰਾਨ ਏਜੰਸੀ ਨੇ 32 ਗਵਾਹ ਪੇਸ਼ ਕੀਤੇ ਸਨ, ਜਿਸ ’ਚ ਚਸ਼ਮਦੀਦ ਗਵਾਹ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਨਾਭਾ, ਘਰ 'ਚ ਵੜ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News