ਹਾਈ ਕੋਰਟ ਦਾ ਸੰਜੇ ਰਾਏ ਨੂੰ ਰਾਹਤ ਦੇਣ ਤੋਂ ਇਨਕਾਰ, ਕਿਹਾ- ਧਰਮ ਦਾ ਨਿਰਾਦਰ ਕਰਨਾ ਘਿਨੌਣਾ ਅਪਰਾਧ

10/12/2023 3:13:56 PM

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਧਰਮ ਦਾ ਨਿਰਾਦਰ ਕਰਨਾ ਘਿਨੌਣਾ ਅਪਰਾਧ ਹੈ ਅਤੇ ਅਜਿਹੇ ਅਪਰਾਧੀ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਅਤੇ ਸਿੱਖਾਂ ਦੇ 12ਵੇਂ ਗੁਰੂ ਹੋਣ ਦਾ ਦਾਅਵਾ ਕਰਨ ਵਾਲੇ ਪਟੀਸ਼ਨਰ ਵਿਰੁੱਧ ਐੱਫ਼.ਆਈ.ਆਰ. ਨੂੰ ਰੱਦ ਕਰਨ ਤੋਂ ਇਨਕਾਰ ਕਰਦਿਆਂ ਹਾਈ ਕੋਰਟ ਨੇ ਇਹ ਟਿੱਪਣੀ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਰਹਿਣ ਵਾਲੇ ਸੰਜੇ ਰਾਏ ਖਿਲਾਫ਼ ਅੰਮ੍ਰਿਤਸਰ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ। ਸੋਸ਼ਲ ਮੀਡੀਆ ’ਤੇ ਸੰਜੇ ਦੀ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਉਹ ਆਪਣੇ ਆਪ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਹੋਣ ਦਾ ਦਾਅਵਾ ਕਰ ਰਿਹਾ ਹੈ। ਸਿੱਖ ਧਰਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਇਲਾਵਾ ਕਿਸੇ ਵੀ ਜੀਵਤ ਸਰੂਪ ਨੂੰ ਗੁਰੂ ਨਹੀਂ ਮੰਨਿਆ ਜਾ ਸਕਦਾ, ਅਜਿਹੇ ਵਿਚ ਉਸ ਦਾ ਅਜਿਹਾ ਦਾਅਵਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਦਾ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਕਰੋੜਾਂ ਦਾ ਘਪਲਾ, ਵੱਡੇ ਅਧਿਕਾਰੀਆਂ ਨੂੰ ਤਲਬ ਕਰ ਸਕਦੀ ਹੈ ਸੂਬਾ ਸਰਕਾਰ

ਇਸ ਮਾਮਲੇ ਵਿੱਚ 23 ਦਸੰਬਰ, 2022 ਨੂੰ ਅੰਮ੍ਰਿਤਸਰ ਵਿਚ ਦਰਜ ਐੱਫ਼.ਆਈ.ਆਰ. ਐਕਟ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਪਟੀਸ਼ਨਰ ਨੇ ਕਿਹਾ ਸੀ ਕਿ ਦੁਨੀਆ ਵਿਚ ਇਕ ਹੀ ਧਰਮ ਹੈ, ਜੋ ਸਨਾਤਨ ਹੈ, ਬਾਕੀ ਸਾਰੇ ਪੰਥ ਹਨ। ਅਜਿਹੀ ਸਥਿਤੀ ਵਿਚ ਪਟੀਸ਼ਨਰ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਾਮਲਾ ਨਹੀਂ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਤਮਾ ਹੈ ਅਤੇ ਉਹ ਉਨ੍ਹਾਂ ਦੇ ਅਵਤਾਰ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵੀਡੀਓ ਵਿਚ ਪਟੀਸ਼ਨਰ ਆਪਣੇ ਆਪ ਨੂੰ ਸਿੱਖਾਂ ਦਾ 12ਵਾਂ ਗੁਰੂ ਦੱਸ ਰਿਹਾ ਹੈ, ਜੋ ਕਿ ਇਕ ਅਪਰਾਧ ਹੈ।

ਇਹ ਵੀ ਪੜ੍ਹੋ : ਜ਼ਿਲ੍ਹੇ ’ਚ 'ਸਵੀਪ' ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫਸਰਾਂ ਨੂੰ ਹਦਾਇਤ

ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਧਰਮ ਦੀ ਬੇਅਦਬੀ ਕਰਨਾ ਘਿਨੌਣਾ ਅਪਰਾਧ ਹੈ, ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ। ਬੇਅਦਬੀ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਪਟੀਸ਼ਨਰ ਨੇ ਬੇਅਦਬੀ ਕੀਤੀ ਹੈ ਜਾਂ ਨਹੀਂ, ਜਾਂਚ ਅਜੇ ਜਾਰੀ ਹੈ, ਇਸ ਲਈ ਪਟੀਸ਼ਨਰ ਖਿਲਾਫ਼ ਐੱਫ਼.ਆਈ.ਆਰ. ਨੂੰ ਰੱਦ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ ਦੌਰਾਨ ਕਈ ਦਿੱਗਜਾਂ ਨੂੰ ਨਹੀਂ ਮਿਲੀ ਟਿਕਟ, ਵਸੁੰਧਰਾ ਰਾਜੇ ਨੂੰ ਵੀ ਕੀਤਾ ਗਿਆ 'ਇਗਨੋਰ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News