ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ, ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ
Monday, Jun 24, 2024 - 06:53 PM (IST)
ਚੰਡੀਗੜ੍ਹ : ਨਸ਼ੇ ਖ਼ਿਲਾਫ ਭਗਵੰਤ ਮਾਨ ਸਰਕਾਰ ਨੇ ਸਖ਼ਤ ਫੈਸਲਾ ਲੈਂਦਿਆਂ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸੰਬੰਧੀ ਸਰਕਾਰ ਵਲੋਂ ਬਕਾਇਦਾ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗ ਹਨ। ਜਿਸ ਵਿਚ ਸੂਬੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਾਵੇ। ਇਸ ਲਈ ਆਪ ਸਭ ਨੂੰ ਹੁਕਮ ਦਿੱਤਾ ਜਾਂਦਾ ਹੈ ਕਿ ਜਦੋਂ ਕਦੇ ਵੀ ਕਿਸੇ ਕਮਿਨਸ਼ਨਰ ਪੁਲਸ/ਐੱਸ.ਐੱਸ. ਪੀ./ਪੁਲਸ ਅਧਿਕਾਰੀ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਕਿਸੇ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਉਸ ਦੀ ਜਾਇਦਾਦ ਸੰਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਤੁਰੰਤ ਸੰਬੰਧਤ ਪੁਲਸ ਅਧਿਕਾਰੀ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ, ਜਾਣੋ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ ਜਾਂ ਨਹੀਂ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਰ ਦੇ ਵੱਡੇ ਪੁਲਸ ਅਫਸਰਾਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਨੇ ਆਖਿਆ ਸੀ ਕਿ ਕਿਸੇ ਵੀ ਤਰ੍ਹਾਂ ਦੇ ਨਸ਼ਾ ਕਾਰੋਬਾਰ ਕਰਨ ਵਾਲੇ ਨੂੰ ਬਖਸ਼ਿਆ ਨਾ ਜਾਵੇ। ਇਸ ਸੰਬੰਧੀ ਸਰਕਾਰ ਵਲੋਂ ਜਨਤਾ ਕੋਲੋਂ ਵੀ ਸਹਿਯੋਗ ਮੰਗਿਆ ਗਿਆ ਸੀ, ਅਤੇ ਆਖਿਆ ਗਿਆ ਸੀ ਕਿ ਜੇਕਰ ਕੋਈ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਤਰ੍ਹਾਂ ਵੱਢੀ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8