ਚਿੱਟੇ ਨਾਲ ਫੜ੍ਹੀ ਗਈ ਸਾਬਕਾ ਵਿਧਾਇਕਾ ''ਤੇ ਵੱਡਾ Action, ਭਾਜਪਾ ਨੇ ਪਾਰਟੀ ''ਚੋਂ ਕੱਢਿਆ (ਵੀਡੀਓ)

Thursday, Oct 24, 2024 - 03:02 PM (IST)

ਫਿਰੋਜ਼ਪੁਰ : ਚਿੱਟੇ ਸਮੇਤ ਗ੍ਰਿਫ਼ਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਿਕਾਰ ਕੌਰ 'ਤੇ ਭਾਜਪਾ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਭਾਜਪਾ ਨੇ ਸਤਿਕਾਰ ਕੌਰ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਦੱਸਣਯੋਗ ਹੈ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ। ਪੁਲਸ ਨੇ ਮੌਕੇ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 4 ਸੰਸਦ ਮੈਂਬਰਾਂ ਦੇ ਪਰਿਵਾਰਕ ਮੈਂਬਰ ਲੜਨਗੇ ਵਿਧਾਨ ਸਭਾ ਜ਼ਿਮਨੀ ਚੋਣ

ਦੱਸਣਯੋਗ ਹੈ ਕਿ ਸਤਿਕਾਰ ਕੌਰ 2017 ਤੋਂ 2022 ਤੱਕ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਬਰਿੰਦਰ ਸਿੰਘ ਸਤਿਕਾਰ ਕੌਰ ਦੀ ਕਾਰ ਡਰਾਈਵਰ ਹੈ। ਇਸ ਮਾਮਲੇ ਵਿਚ ਅਜੇ ਏ. ਐੱਨ. ਟੀ. ਐੱਫ. ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ (ਵੀਡੀਓ)

ਇਸ ਤੋਂ ਬਾਅਦ ਖਰੜ, ਸੰਨੀ ਐਨਕਲੇਵ ਵਿਚ ਸਤਿਕਾਰ ਕੌਰ ਦੇ ਘਰ ਦੀ ਤਲਾਸ਼ੀ ਲਈ ਗਈ, ਜਿੱਥੇ ਛੋਟੇ ਪੈਕਟਾਂ ਵਿਚ ਚਿੱਟਾ ਅਤੇ ਨਕਦੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ 4 ਵਾਹਨ, ਕੁੱਝ ਗਹਿਣੇ, 5 ਵੱਖ-ਵੱਖ ਨੰਬਰ ਪਲੇਟਾਂ, ਜੋ ਦਿੱਲੀ ਅਤੇ ਹਰਿਆਣਾ ਦੀਆਂ ਹਨ ਬਰਾਮਦ ਹੋਈਆਂ ਹਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News