ਚਾਈਲਡ ਟ੍ਰੈਫ਼ਿਕਿੰਗ ਖ਼ਿਲਾਫ਼ ਲੁਧਿਆਣਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

03/18/2023 3:11:15 AM

ਲੁਧਿਆਣਾ (ਨਰਿੰਦਰ) : ਚਾਈਲਡ ਟ੍ਰੈਫ਼ਿਕਿੰਗ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਲੁਧਿਆਣਾ ਪ੍ਰਸ਼ਾਸਨ ਨੇ ਬਿਹਾਰ ਤੋਂ ਰੇਲਗੱਡੀ ਰਾਹੀਂ ਲਿਆਂਦੇ ਜਾ ਰਹੇ 18 ਸਾਲ ਤੋਂ ਘੱਟ ਉਮਰ ਦੇ 15 ਬੱਚਿਆਂ ਨੂੰ ਛੁਡਵਾਇਆ ਹੈ। ਇਸ ਕਾਰਵਾਈ ’ਚ ਬਚਪਨ ਬਚਾਓ ਅੰਦੋਲਨ ਦੇ ਨਾਲ ਜੀ.ਆਰ.ਪੀ., ਲੁਧਿਆਣਾ ਪੁਲਸ ਅਤੇ ਹੋਰਾਂ ਵਿਭਾਗਾਂ ਦਾ ਵੀ ਯੋਗਦਾਨ ਰਿਹਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨ 'ਤੇ ਜਾਲ ਵਿਛਾ ਕੇ ਇਨ੍ਹਾਂ ਬੱਚਿਆਂ ਨੂੰ ਛੁਡਵਾਇਆ। ਬੱਚਿਆਂ ਨੂੰ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਿਆਂਦਾ ਗਿਆ ਸੀ। ਫਿਲਹਾਲ ਇਨ੍ਹਾਂ ਬੱਚਿਆਂ ਦੇ ਮੈਡੀਕਲ ਤੋਂ ਬਾਅਦ ਕਾਊਂਸਲਿੰਗ ਕੀਤੀ ਜਾਵੇਗੀ ਅਤੇ ਮਾਪਿਆਂ ਕੋਲ ਵਾਪਸ ਭੇਜਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

PunjabKesari

ਦੂਜੇ ਪਾਸੇ ਬਚਪਨ ਬਚਾਓ ਅੰਦੋਲਨ ਦੇ ਜ਼ਿਲ੍ਹਾ ਪ੍ਰਾਜੈਕਟ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਾਈਲਡ ਹੈਲਪਲਾਈਨ ’ਤੇ ਰੇਲ ਰਾਹੀਂ ਬੱਚਿਆਂ ਨੂੰ ਲਿਆਉਣ ਦੀ ਸੂਚਨਾ ਮਿਲੀ ਸੀ।  ਜਿਸ ਤੋਂ ਬਾਅਦ ਉਹ ਅੰਬਾਲਾ ਤੋਂ ਹੀ ਆਪਣੀ ਟੀਮ ਨਾਲ ਜਾਂਚ ਕਰ ਰਹੇ ਸਨ ਅਤੇ ਲੁਧਿਆਣਾ ਵਿਖੇ 15 ਬੱਚਿਆਂ ਨੂੰ ਛੁਡਵਾਇਆ ਗਿਆ।  ਇਨ੍ਹਾਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਮਾਪਿਆਂ ਦੇ ਹਵਾਲੇ ਕੀਤਾ ਜਾਵੇਗਾ।


Manoj

Content Editor

Related News