ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ETT ਅਧਿਆਪਕਾ ਦਾ ਜਾਅਲੀ ਬੀ. ਸੀ. ਸਰਟੀਫਿਕੇਟ ਕੀਤਾ ਰੱਦ

Monday, Sep 18, 2023 - 07:06 PM (IST)

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ETT ਅਧਿਆਪਕਾ ਦਾ ਜਾਅਲੀ ਬੀ. ਸੀ. ਸਰਟੀਫਿਕੇਟ ਕੀਤਾ ਰੱਦ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਅਧੀਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ. ਟੀ. ਟੀ. ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ. ਟੀ. ਟੀ. ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ. ਸੀ. ਸਰਟੀਫਿਕੇਟ ਬਣਾਇਆ ਹੋਇਆ ਸੀ।

ਇਹ ਵੀ ਪੜ੍ਹੋ : ਕੈਨੇਡਾ ’ਚ ਲੇਬਰ 5 ਗੁਣਾ ਸਸਤੀ, ਵਿਦਿਆਰਥੀ ਹੋਏ ਪ੍ਰੇਸ਼ਾਨ, ਗੁਰਦੁਆਰਿਆਂ ’ਚ ਲੰਗਰ ਛਕ ਕੇ ਕਰ ਰਹੇ ਗੁਜ਼ਾਰਾ

ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ’ਚ ਈ. ਟੀ. ਟੀ. ਅਧਿਆਪਕਾ ਦੀ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ. ਸੀ. ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ. ਸੀ. ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਟੀਮ ’ਚ ਕਈ ਸੀਨੀਅਰ ਨੇਤਾਵਾਂ ਨੂੰ ਮਿਲਿਆ ਸਥਾਨ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News