''''ਸਾਡਾ ਪਿੰਡ ਵਿਕਾਊ ਹੈ'''' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੂੰ ਧਮਕੀਆਂ ਦੇਣ ਵਾਲੇ SHO ਖ਼ਿਲਾਫ਼ ਵੱਡੀ ਕਾਰਵਾਈ
Tuesday, Jun 03, 2025 - 04:47 PM (IST)

ਬਠਿੰਡਾ (ਵਿਜੈ ਵਰਮਾ) : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈ ਬਖ਼ਤੌਰ ਵਿੱਚ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਪਿੰਡ 'ਚ ‘ਪਿੰਡ ਵਿਕਾਊ ਹੈ’ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਲਖਬੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਖੁਦ ਨੂੰ ਪੁਲਸ ਤੋਂ ਮਿਲ ਰਹੀਆਂ ਧਮਕੀਆਂ ਬਾਰੇ ਖੁਲਾਸਾ ਕੀਤਾ।
ਉਸ ਨੇ ਕੋਟ ਫੱਤਾ ਥਾਣੇ ਦੇ ਐੱਸ.ਐੱਚ.ਓ. ਮਨੀਸ਼ ਕੁਮਾਰ 'ਤੇ ਝੂਠਾ ਐਨਕਾਊਂਟਰ ਕਰਨ ਦੀ ਧਮਕੀ ਦੇਣ ਵਰਗੇ ਗੰਭੀਰ ਇਲਜ਼ਾਮ ਲਾਏ। ਲਖਬੀਰ ਦੀ ਚਾਰ ਮਹੀਨੇ ਦੀ ਬੱਚੀ ਵੀ ਵੀਡੀਓ ਵਿੱਚ ਮੌਜੂਦ ਸੀ। ਇਹ ਵੀਡੀਓ ਵਾਇਰਲ ਹੋਣ ਮਗਰੋਂ ਮਾਮਲਾ ਖ਼ੂਬ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਹ ਵੀ ਪੜ੍ਹੋ- ਟਰੰਪ ਦੀਆਂ ਟੈਰਿਫ਼ ਨੀਤੀਆਂ ਦਾ ਅਸਰ ; 2.8 ਤੋਂ ਘਟ ਕੇ 1.6 ਫ਼ੀਸਦੀ 'ਤੇ ਆ ਗਈ USA ਦੀ ਆਰਥਿਕ ਵਿਕਾਸ ਦਰ
ਜਿਵੇਂ ਹੀ ਇਹ ਵੀਡੀਓ ਵਾਇਰਲ ਹੋਈ ਤਾਂ ਲੋਕਾਂ ਦੇ ਮਨਾਂ 'ਚ ਗੁੱਸਾ ਭਰ ਗਿਆ। ਮਾਮਲਾ ਧਿਆਨ 'ਚ ਆਉਂਦਿਆਂ ਹੀ ਐੱਸ.ਐੱਸ.ਪੀ. ਅਮਨੀਤ ਕੌਂਡਲ ਨੇ ਤੁਰੰਤ ਕਾਰਵਾਈ ਕਰਦਿਆਂ ਐੱਸ.ਐੱਚ.ਓ. ਮਨੀਸ਼ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਇਸ ਮਗਰੋਂ ਲਖਬੀਰ ਸਿੰਘ ਨਾਲ ਐੱਸ.ਐੱਸ.ਪੀ. ਅਮਨੀਤ ਕੌਡਲ ਨੇ ਰਾਤ ਦੇਰ ਤੱਕ ਫੋਨ 'ਤੇ ਗੱਲ ਕੀਤੀ ਤੇ ਉਸ ਨੂੰ ਭਰੋਸਾ ਦਿਵਾਇਆ ਕਿ ਕਾਨੂੰਨ ਉਸ ਦੇ ਨਾਲ ਹੈ। ਇਸ ਤੋਂ ਬਾਅਦ ਲਖਬੀਰ ਨੇ ਇਕ ਹੋਰ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਹੁਣ ਉਹ ਪੁਲਸ ਪ੍ਰਸ਼ਾਸਨ ਦੀ ਕਾਰਵਾਈ ਤੋਂ ਉਹ ਸੰਤੁਸ਼ਟ ਹੈ ਅਤੇ ਪੁਲਸ ਦੇ ਨਾਲ ਮਿਲ ਕੇ ਕੰਮ ਕਰੇਗਾ।
ਇਹ ਵੀ ਪੜ੍ਹੋ- ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e