PM ਮੋਦੀ ਦੀ ਸੁਰੱਖਿਆ 'ਚ ਸੰਨ੍ਹ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

Saturday, Nov 25, 2023 - 01:16 PM (IST)

PM ਮੋਦੀ ਦੀ ਸੁਰੱਖਿਆ 'ਚ ਸੰਨ੍ਹ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਖਾਮੀਆਂ ਦੇ ਮੱਦੇਨਜ਼ਰ ਤਤਕਾਲੀ ਐੱਸ. ਪੀ. ਆਪਰੇਸ਼ਨਜ਼ ਗੁਰਵਿੰਦਰ ਸਿੰਘ ਸੰਘਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਤੇ ਨਿਆਂ ਵਿਭਾਗ ਵਲੋਂ ਡੀ. ਜੀ. ਪੀ. ਦੀ ਰਿਪੋਰਟ ਮਗਰੋਂ ਲਿਆ ਗਿਆ ਹੈ। ਐੱਸ. ਪੀ. ਸੰਘਾ ਨੂੰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵਲੋਂ ਜਾਰੀ ਹੁਕਮਾਂ 'ਤੇ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇਕ ਮਹੀਨੇ ਦੀ ਧੀ ਦੀ ਲਾਸ਼ ਦੇਖ ਮਾਂ ਨੇ ਵੀ ਛੱਡੀ ਦੁਨੀਆ, 2 ਪੁੱਤਾਂ ਮਗਰੋਂ ਪੈਦਾ ਹੋਈ ਸੀ ਲਾਡਲੀ

ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀ. ਜੀ. ਪੀ. ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡ ਕੁਆਰਟਰ ਨਹੀਂ ਛੱਡ ਸਕਣਗੇ। ਸੰਘਾ ਇਸ ਵੇਲੇ ਬਠਿੰਡਾ 'ਚ ਐੱਸ. ਪੀ. ਸਨ। ਦੱਸਣਯੋਗ ਹੈ ਕਿ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ।

ਇਹ ਵੀ ਪੜ੍ਹੋ : ਬੀਮਾਰ ਪਤਨੀ ਨੂੰ ਦੇਖਣ ਆ ਰਹੇ ਫ਼ੌਜੀ ਜਵਾਨ ਨੂੰ ਬੱਸ 'ਚ ਹੀ ਪਿਆ ਦਿਲ ਦਾ ਦੌਰਾ, ਮੌਤ

ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 'ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਕੇਂਦਰ ਨੇ ਸਤੰਬਰ 2022 'ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News