SGPC ਦੀ ਸ਼ਿਕਾਇਤ ਮਗਰੋਂ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਨਾਜਾਇਜ਼ ਹੋਟਲਾਂ ''ਤੇ ਵੱਡੀ ਕਾਰਵਾਈ

Monday, Aug 26, 2024 - 06:33 PM (IST)

SGPC ਦੀ ਸ਼ਿਕਾਇਤ ਮਗਰੋਂ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਨਾਜਾਇਜ਼ ਹੋਟਲਾਂ ''ਤੇ ਵੱਡੀ ਕਾਰਵਾਈ

ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦੇ ਦਰਬਾਰ ਸਾਹਿਬ ਦੇ ਨਜ਼ਦੀਕ ਬਣ ਰਹੇ ਹੋਟਲ 'ਤੇ ਅੱਜ ਨਗਰ ਨਿਗਮ ਵੱਲੋਂ ਕਾਰਵਾਈ ਕਰਦੇ ਹੋਏ ਹੋਟਲ ਦੀ ਸਭ ਤੋਂ ਉੱਪਰਲੀ ਬਿਲਡਿੰਗ ਨੂੰ ਢਾਅ ਦਿੱਤਾ ਗਿਆ। ਦੱਸ ਦੇਈਏ ਕਿ ਇਹ ਹੋਟਲ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨਾਲ ਬਣ ਰਿਹਾ ਸੀ ਜਿਸ ਨਾਲ ਦਰਬਾਰ ਸਾਹਿਬ ਦੀ ਦਿੱਖ ਖਰਾਬ ਹੋ ਰਹੀ ਸੀ ਅਤੇ ਇਸ ਹੋਟਲ ਨੂੰ ਛੇ ਮੰਜ਼ਿਲ ਬਿਲਡਿੰਗ ਤੱਕ ਤਿਆਰ ਕਰ ਲਿਆ ਗਿਆ ਸੀ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਨਾਜਾਇਜ਼ ਉਸਾਰੀਆਂ ਲਈ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ  ਹੋਟਲ ਦੇ ਉਪਰ ਬਣੀ ਮੰਜ਼ਿਲ ਨੂੰ ਤੋੜਿਆ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਾਜਾਇਜ਼ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਟੀ. ਪੀ. ਮਿਹਰਬਾਨ ਸਿੰਘ ਨੇ ਦੱਸਿਆ ਕਿ ਇਹ ਨਾਜ਼ਾਇਜ ਤੌਰ 'ਤੇ ਬਿਲਡਿੰਗ ਉਸਾਰੀ ਕੀਤੀ ਗਈ ਸੀ ਅਤੇ 6 ਮੰਜ਼ਿਲ ਬਿਲਡਿੰਗ ਬਣਾਈ ਸੀ ਜਿਸ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਸੀ ਕਿ ਨਾਜ਼ਾਇਜ ਤੌਰ 'ਤੇ ਬਿਲਡਿੰਗ ਦੀ ਉਸਾਰੀ ਕਰਨਾ ਗੈਰ ਕਾਨੂੰਨੀ ਹੈਇਹ ਉਸਾਰੀ ਨਾ ਕੀਤੀ ਜਾਵੇ ਨਹੀਂ ਤਾਂ ਨਗਰ ਨਿਗਮ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਜਦੋਂ ਹੋਟਲ ਦੇ ਮਾਲਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੀਡੀਆ ਤੋਂ ਭੱਜਦੇ ਹੋਏ ਨਜ਼ਰ ਆਏ ਕਿਸੇ ਵੀ ਸਵਾਲ ਦਾ ਜਵਾਬ ਉਨ੍ਹਾਂ ਵੱਲੋਂ ਦੇਣਾ ਮੁਨਾਸਿਬ ਨਹੀਂ ਸਮਝਿਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News