ਹੜ੍ਹਾਂ ਦਰਮਿਆਨ ਛੁੱਟੀਆਂ ਵਿਚਾਲੇ ਸਕੂਲਾਂ 'ਤੇ ਵੱਡਾ ACTION, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...
Monday, Sep 01, 2025 - 10:00 AM (IST)

ਲੁਧਿਆਣਾ (ਵਿੱਕੀ) : ਪੰਜਾਬ ਭਰ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਕਈ ਹਿੱਸਿਆਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਕੁੱਝ ਨਿੱਜੀ ਸਕੂਲ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਦੇ ਹੋਏ ਛੁੱਟੀਆਂ ਦੌਰਾਨ ਵੀ ਆਪਣੇ ਅਧਿਆਪਕਾਂ ਨੂੰ ਜ਼ਬਰਦਸਤੀ ਸਕੂਲ ਬੁਲਾ ਰਹੇ ਹਨ।
ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਛੁੱਟੀਆਂ ਦੇ ਹੁਕਮਾਂ ਦੀ ਅਣਦੇਖੀ ਕਰ ਕੇ ਅਧਿਆਪਕਾਂ ਨੂੰ ਸਕੂਲ ਬੁਲਾਉਣ ਵਾਲੇ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਕਾਰਵਾਈ ਕਰੇਗਾ। ਉਨ੍ਹਾਂ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਸਰਕਾਰ ਵਲੋਂ ਐਲਾਨੀਆਂ ਛੁੱਟੀਆਂ ਦੇ ਬਾਵਜੂਦ ਕਿਸੇ ਵੀ ਸਕੂਲ ਵਲੋਂ ਅਧਿਆਪਕਾਂ ਨੂੰ ਹਾਜ਼ਰ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਮਾਮਲਿਆਂ ’ਚ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਵਲੋਂ ਜਾਰੀ ਕੀਤੇ ਗਏ ਇਸ ਸਖ਼ਤ ਸਟੈਂਡ ਤੋਂ ਬਾਅਦ ਮਾਮਲਾ ਹੁਣ ਉੱਚ ਪੱਧਰ ’ਤੇ ਪਹੁੰਚ ਗਿਆ ਹੈ ਅਤੇ ਸ਼ਿਕਾਇਤਾਂ ਸਿੱਧੇ ਉਨ੍ਹਾਂ ਦੇ ਧਿਆਨ ’ਚ ਲਿਆਂਦੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8