ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ

Sunday, Nov 23, 2025 - 12:47 PM (IST)

ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ

ਜਲੰਧਰ (ਵੈੱਬ ਡੈਸਕ, ਕਸ਼ਿਸ਼, ਮਹੇਸ਼)- ਜਲੰਧਰ ਵਿਚ 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਕੀਤੇ ਗਏ ਉਸ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਪਹਿਲਾਂ ਤਲਾਸ਼ੀ ਨੂੰ ਲੈ ਕੇ ਲਾਪਰਵਾਹੀ ਵਰਤਣ ਦੇ ਦੋਸ਼ ਵਿਚ ਏ.ਐੱਸ.ਆਈ. ਮੰਗਤ ਰਾਮ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਏ.ਸੀ.ਪੀ. ਗਗਨਦੀਪ ਸਿੰਘ ਘੁੰਮਣ ਨੇ ਦਿੱਤੀ ਹੈ। ਉਥੇ ਹੀ ਇਸ ਮਾਮਲੇ ਵਿਚ ਪੁਲਸ ਨੇ ਮੁਲਜ਼ਮ ਰਿੰਪੀ ਸਿੰਘ ਉਰਫ਼ ਹੈੱਪੀ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਜਬਰ-ਜ਼ਿਨਾਹ ਤੋਂ ਬਾਅਦ ਨਾਬਾਲਗਾ ਦਾ ਕੀਤਾ ਸੀ ਕਤਲ, ਗੁਆਂਢੀ ਦੇ ਬਾਥਰੂਮ 'ਚੋਂ ਮਿਲੀ ਲਾਸ਼, ਦੋਸ਼ੀ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਵਿਚ ਲਗਾਤਾਰ ਵੱਧ ਰਹੀਆਂ ਕ੍ਰਾਈਮ ਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ ਅਤੇ ਸ਼ਨੀਵਾਰ ਰਾਤ ਨੂੰ ਇਸ ਥਾਣੇ ਦੇ ਅਧੀਨ ਆਉਂਦੇ ਪਾਰਸ ਅਸਟੇਟ ਲੈਦਰ ਕੰਪਲੈਕਸ ਰੋਡ ’ਤੇ ਰਹਿਣ ਵਾਲੀ 14 ਸਾਲਾ ਨਾਬਾਲਗ ਲੜਕੀ ਦੀ ਲਾਸ਼ ਉਨ੍ਹਾਂ ਦੇ ਗੁਆਂਢ ਵਿਚ ਸਥਿਤ ਇਕ ਘਰ ਦੇ ਬਾਥਰੂਮ ’ਚੋਂ ਬਰਾਮਦ ਹੋਈ। ਇਸ ਤੋਂ ਬਾਅਦ ਦੇਰ ਰਾਤ ਤੱਕ ਇਲਾਕੇ ਵਿਚ ਸਥਿਤੀ ਤਨਾਵਪੂਰਨ ਬਣੀ ਰਹੀ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, CM ਮਾਨ ਤੇ ਕੇਜਰੀਵਾਲ ਸਣੇ ਕਈ ਪਤਵੰਤੇ ਹੋਏ ਸ਼ਾਮਲ

PunjabKesari

ਜਾਣਕਾਰੀ ਮੁਤਾਬਕ ਗੁਆਂਢ ਵਿਚ ਰਹਿੰਦੇ ਇਕ ਬਜ਼ੁਰਗ ਵਿਅਕਤੀ ਨੇ ਆਪਣੇ ਘਰ ’ਚ ਆਈ 14 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਲਾਸ਼ ਘਰ ਦੇ ਬਾਥਰੂਮ ਵਿਚ ਹੀ ਲਕੋ ਦਿੱਤੀ ਤਾਂ ਕਿ ਇਸ ਸਬੰਧੀ ਕਿਸੇ ਨੂੰ ਕੁਝ ਪਤਾ ਨਾ ਲੱਗ ਸਕੇ ਅਤੇ ਬਾਅਦ ਵਿਚ ਲਾਸ਼ ਨੂੰ ਕਿਤੇ-ਖ਼ੁਰਦ ਬੁਰਦ ਕੀਤਾ ਜਾ ਸਕੇ। ਲੋਕਾਂ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਮੁਲਜ਼ਮ ਬਜ਼ੁਰਗ ਵਿਅਕਤੀ ਨੂੰ ਮੌਕੇ ’ਤੇ ਹੀ ਜਾਨ ਤੋਂ ਮਾਰਨ ਲਈ ਅੱਗ ਤੱਕ ਲਾਉਣ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਉਹ ਉਸ ਨੂੰ ਕਿਸੇ ਵੀ ਕੀਮਤ ’ਤੇ ਜ਼ਿੰਦਾ ਨਹੀਂ ਰਹਿਣ ਦੇਣਗੇ ਪਰ ਪੁਲਸ ਪਾਰਟੀ ਮੁਲਜ਼ਮ ਨੂੰ ਕਾਬੂ ਕਰਕੇ ਥਾਣੇ ਲੈ ਗਈ। ਉਸ ਖ਼ਿਲਾਫ਼ ਕੇਸ ਦਰਜ ਕੀਤੀ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ।

ਸੂਤਰਾਂ ਮੁਤਾਬਕ ਜਿਸ ਘਰ ’ਚੋਂ ਲੜਕੀ ਦੀ ਲਾਸ਼ ਮਿਲੀ, ਉਹ ਘਰ ਉਸ ਦੇ ਪਿਤਾ ਦੇ ਹੀ ਦੋਸਤ ਦਾ ਹੈ। ਮ੍ਰਿਤਕ ਲੜਕੀ ਗੁਆਂਢੀਆਂ ਦੇ ਘਰ ਗਈ ਸੀ ਪਰ ਵਾਪਸ ਨਹੀਂ ਆਈ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਸੀ ਅਤੇ ਦੱਸਿਆ ਸੀ ਕਿ ਲੜਕੀ ਗੁਆਂਢੀਆਂ ਦੇ ਘਰ ਜਾਂਦੀ ਸੀ. ਸੀ. ਟੀ. ਵੀ. ਕੈਮਰੇ ’ਚ ਵਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਪੁਲਸ ਨੇ ਆ ਕੇ ਗੁਆਂਢੀਆਂ ਦੇ ਘਰ ਵਿਚ ਜਾਂਚ ਕੀਤੀ ਪਰ ਲੜਕੀ ਦੇ ਨਾ ਮਿਲਣ ’ਤੇ ਪੁਲਸ ਵਾਪਸ ਚਲੀ ਗਈ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਦਕਿ ਪੁਲਸ ਨੂੰ ਦੱਸਿਆ ਵੀ ਸੀ ਕਿ ਲੜਕੀ ਉਸ ਘਰ ਵਿਚ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ

ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦਾ ਦੋਸ਼ ਸੀ ਕਿ ਜੇਕਰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਇਸ ਮਾਮਲੇ ਵਿਚ ਲਾਪਰਵਾਹੀ ਨਾ ਵਿਖਾਉਂਦੀ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਇਸ ਘਟਨਾ ਤੋਂ ਬਾਅਦ ਵੀ ਪੁਲਸ ਕਾਫ਼ੀ ਦੇਰ ਨਾਲ ਮੌਕੇ ’ਤੇ ਪਹੁੰਚੀ ਅਤੇ ਲੜਕੀ ਦੀ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਹਾਲਾਂਕਿ ਲੜਕੀ ਦੇ ਪਰਿਵਾਰ ਵਾਲਿਆਂ ਅਤੇ ਹੋਰ ਇਲਾਕਾ ਨਿਵਾਸੀਆਂ ’ਚ ਪੁਲਸ ਦੇ ਪ੍ਰਤੀ ਕਾਫ਼ੀ ਗੁੱਸਾ ਦਿਖਾਈ ਦੇ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਪੁਲਸ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਅਤੇ ਲਗਾਤਾਰ ਵੱਧ ਰਹੇ ਕ੍ਰਾਈਮ ਨੂੰ ਕੰਟਰੋਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਜਮ ਬੇਖ਼ੌਫ ਹੋ ਕੇ ਘੁੰਮ ਰਹੇ ਹਨ। ਲੋਕਾਂ ਦੇ ਮਨਾਂ ’ਚ ਮੁਲਜ਼ਮਾਂ ਦਾ ਡਰ ਵੱਧਦਾ ਜਾ ਰਿਹਾ ਹੈ। ਮ੍ਰਿਤਕ ਲੜਕੀ ਦਾ ਪੁਲਸ ਐਤਵਾਰ ਨੂੰ ਸਵੇਰੇ ਪੋਸਟਮਾਰਟਮ ਕਰਵਾਏਗੀ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਸਥਿਤੀ ਸਾਫ਼ ਹੋ ਸਕੇਗੀ।

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! 25 ਨਵੰਬਰ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News