ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ

Thursday, Apr 16, 2026 - 04:06 PM (IST)

ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਪਾਰਾ ਹੋਰ ਵੀ ਵਧੇਗਾ, ਜਿਸ ਕਾਰਨ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵਲੋਂ ਵੀ ਸੂਬੇ 'ਚ ਇਸ ਵਾਰ ਭਿਆਨਕ ਗਰਮੀ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਪੰਜਾਬ ਵਾਸੀਆਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਅਜਿਹੇ ਹਾਲਾਤ ਸਬੰਧੀ ਮੁਲਾਜ਼ਮਾਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਸੂਬੇ ਦੇ ਸਾਰੇ ਸਿਵਲ ਸਰਜਨਾਂ, ਹਸਪਤਾਲਾਂ, ਸਬ ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪਾਵਰਕਾਮ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ, ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਐਡਵਾਈਜ਼ਰੀ 'ਚ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਣ ਲਈ ਕਿਹਾ ਗਿਆ ਹੈ। ਗਰਮੀ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖ਼ਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜ਼ੋਖਮ ਸ਼੍ਰੇਣੀ 'ਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਕੰਟਰੋਲ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...

'ਲੂ' ਤੋਂ ਕਿਵੇਂ ਬਚੀਏ

ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓ. ਆਰ. ਐੱਸ, ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ।
ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀਆਂ, ਟੋਪੀਆਂ ਜਾਂ ਤੌਲੀਏ ਦੀ ਵਰਤੋਂ ਕਰੋ।
ਸਵੇਰੇ ਜਾਂ ਸ਼ਾਮ ਨੂੰ ਠੰਡੇ ਸਮੇਂ ਦੌਰਾਨ ਬਾਹਰੀ ਕੰਮ ਕਰਨ ਦੀ ਯੋਜਨਾ ਬਣਾਓ।
ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ਼, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ 'ਚ ਵਾਰ-ਵਾਰ ਖਾਣਾ ਖਾਓ।
ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ।
ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ।

ਕੀ ਨਾ ਕਰੋ

ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਬਾਹਰ ਨਾ ਜਾਓ, ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ।
ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ।
ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ।
ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News