ਵਿਦਿਆਰਥੀਆਂ ਲਈ ਜਾਰੀ ਹੋਈ ਵੱਡੀ ਐਡਵਾਈਜ਼ਰੀ, ਦਿੱਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
Wednesday, May 08, 2024 - 06:56 PM (IST)

ਚੰਡੀਗੜ੍ਹ : ਮਈ ਦੀ ਸ਼ੁਰੂਆਤ ਵਿਚ ਗਰਮੀ ਨੇ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈਆਂ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਪਾਰ ਕਰ ਗਿਆ ਹੈ। ਆਲਮ ਇਹ ਹਨ ਕਿ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਦੂਜੇ ਗਰਮੀ ਦੇ ਇਸ ਕਹਿਰ ਤੋਂ ਬਚਣ ਲਈ ਸਕੂਲਾਂ ਨੇ ਵਿਦਿਆਰਥੀਆਂ ਲਈ ਮਾਹਿਰਾਂ ਨੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਸਹੀ ਢੰਗ ਦੇ ਕੱਪੜੇ ਪਾਉਣ ਅਤੇ ਗਰਮੀ ਤੋਂ ਬਚਣ ਦੇ ਤੌਰ-ਤਰੀਕੇ ਦੱਸੇ ਗਏ ਹਨ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡਲਾਈਨ ਦੀ ਕਾਪੀ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, ਲਗਾਤਾਰ ਤਿੰਨ ਛੁੱਟੀਆਂ
ਇਨ੍ਹਾਂ ਚੀਜ਼ਾਂ ਦਾ ਵਿਸ਼ੇਸ਼ ਧਿਆਨ ਬੱਚਿਆਂ ਦੇ ਮਾਪੇ
ਮੌਸਮ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਲਈ ਮਾਪੇ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਹੋਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਤੁਸੀਂ ਆਪਣੇ ਫੋਨ 'ਤੇ ਮੌਸਮ ਸੰਬੰਧੀ ਐਪ ਡਾਊਨਲੋਡ ਕਰ ਸਕਦੇ ਹੋ। ਇਸ ਦੇ ਨਾਲ ਹੀ ਬੱਚਿਆਂ ਨੂੰ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ORS ਘੋਲ ਪੀਣ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢਕੋ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰੋ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਸਕਿਨ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।
ਇਹ ਵੀ ਪੜ੍ਹੋ : ਬਾਊਂਸਰ ਮੀਤ ਦੇ ਕਤਲ ਕਾਂਡ 'ਚ ਨਵਾਂ ਮੋੜ, ਦਵਿੰਦਰ ਬੰਬੀਹਾ ਗੈਂਗ ਨੇ ਪਾਈ ਪੋਸਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8