ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...

Saturday, Sep 13, 2025 - 10:24 AM (IST)

ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...

ਮਾਨਸਾ (ਜੱਸਲ) : ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਬਹੁਤ ਅਹਿਮ ਖ਼ਬਰ ਹੈ। ਇੱਥੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੋੜਵੰਦ ਲੋਕਾਂ ਨੂੰ ਰਾਸ਼ਨ ਦੇਣ ਦੀ ਸਕੀਮ ਤਹਿਤ ਲਾਭਪਾਤਰੀਆਂ ਦੀ ਈ-ਕੇ. ਵਾਈ. ਸੀ. ਕੀਤੀ ਜਾ ਰਹੀ ਹੈ ਤਾਂ ਜੋ ਇਸ ਸਕੀਮ ਦਾ ਲਾਹਾ ਨਿਰਵਿਘਨਤਾ ਨਾਲ ਲੋਕਾਂ ਨੂੰ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 4 ਲੱਖ 20 ਹਜ਼ਾਰ 789 ਲਾਭਪਾਤਰੀ ਹਨ।

ਇਹ ਵੀ ਪੜ੍ਹੋ : ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਹੋ ਗਈ ਰੱਦ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ORDER

ਇਨ੍ਹਾਂ ਵਿੱਚੋਂ 3 ਲੱਖ 84 ਹਜ਼ਾਰ 776 ਲਾਭਪਾਤਰੀਆਂ ਦੀ ਈ- ਕੇ. ਵਾਈ. ਸੀ. ਸਫ਼ਲਤਾਪੂਰਵਕ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲਾਭਪਾਤਰੀਆਂ ਦਾ ਸਰਵੇ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ਹਿਰੀ ਖੇਤਰਾਂ 'ਚ ਦਫਤਰ ਫੂਡ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਅਤੇ ਪੇਂਡੂ ਖੇਤਰਾਂ 'ਚ ਆਂਗਣਵਾੜੀ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ।

ਇਹ ਵੀ ਪੜ੍ਹੋ : PUNJAB : ਡਾਕਟਰਾਂ ਦੀਆਂ ਡਿਊਟੀਆਂ ਨੂੰ ਲੈ ਕੇ ਅਹਿਮ ਖ਼ਬਰ, ਸਿਹਤ ਵਿਭਾਗ ਨੇ ਲਿਆ ਇਹ ਫ਼ੈਸਲਾ

ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਈ-ਕੇ. ਵਾਈ. ਸੀ. ਦੇ ਕੰਮ 'ਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਬਾਕੀ ਰਹਿੰਦੇ 36013 ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ 30 ਸਤੰਬਰ 2025 ਤੋਂ ਪਹਿਲਾਂ-ਪਹਿਲਾਂ ਆਪਣੀ ਈ- ਕੇ. ਵਾਈ. ਸੀ. ਕਰਵਾ ਲੈਣ ਤਾਂ ਜੋ ਉਹ ਸਰਕਾਰ ਦੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਸ ਵੀ ਲਾਭਪਾਤਰੀ ਦੀ ਈ-ਕੇ. ਵਾਈ. ਸੀ. ਨਹੀਂ ਹੋਈ, ਉਹ ਸਬੰਧਿਤ ਆਂਗਣਵਾੜੀ ਵਰਕਰ ਜਾਂ ਦਫ਼ਤਰ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵਿਖੇ ਸੰਪਰਕ ਕਰ ਕੇ ਆਪਣੀ ਈ-ਕੇ. ਵਾਈ. ਸੀ. ਜ਼ਰੂਰ ਕਰਵਾ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 


author

Babita

Content Editor

Related News