ਅਕਾਲੀ ਦਲ ਦੇ 'ਆਪ' 'ਤੇ ਵੱਡੇ ਇਲਜ਼ਾਮ, ਕਿਹਾ-ਪੰਜਾਬੀਆਂ ਦਾ ਅਪਮਾਨ ਕਰ ਰਹੇ ਨੇ ਅਰਵਿੰਦ ਕੇਜਰੀਵਾਲ

Wednesday, Jan 12, 2022 - 09:12 PM (IST)

ਅਕਾਲੀ ਦਲ ਦੇ 'ਆਪ' 'ਤੇ ਵੱਡੇ ਇਲਜ਼ਾਮ, ਕਿਹਾ-ਪੰਜਾਬੀਆਂ ਦਾ ਅਪਮਾਨ ਕਰ ਰਹੇ ਨੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦਾ ਇਹ ਦਾਅਵਾ ਕਰ ਕੇ ਅਪਮਾਨ ਕਰ ਰਹੀ ਹੈ ਕਿ ਉਹ ਸੂਬੇ 'ਚ ਸਰਕਾਰ ਚਲਾਉਣ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਪੰਜਾਬੀਆਂ ’ਤੇ ਬਾਹਰੀ ਵਿਅਕਤੀ ਥੋਪਣਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
ਇਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਾਰ-ਵਾਰ ਨਾਅਰਿਆਂ ਦੇ ਨਾਲ-ਨਾਲ ਪੇਡ ਨਿਊਜ਼ ਜਾਰੀ ਕਰ ਕੇ ਪੰਜਾਬੀਆਂ ਨੁੰ ਅਪਮਾਨਿਤ ਕਰਨਾ ਅਤੇ ਆਪਣੇ ਆਪ ਨੁੰ ਪੰਜਾਬ ਦਾ ਰਾਖਾ ਸਾਬਤ ਕਰਨ ਦਾ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ : ਪ੍ਰਚੂਨ ਮਹਿੰਗਾਈ ਦਰ ਦਸੰਬਰ 'ਚ ਵਧ ਕੇ 5.59 ਫੀਸਦੀ 'ਤੇ ਪਹੁੰਚੀ

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੀਆਂ ਟਿਕਟਾ ਵੇਚੀਆਂ ਗਈਆਂ, ਇਹ ਦਾਅਵਾ ਆਪ ਦੇ ਆਗੂਆਂ ਨੇ ਹੀ ਕੀਤਾ ਹੈ ਜਿਨ੍ਹਾਂ ਨੇ 35 ਟਿਕਟਾਂ ਵੇਚੇ ਜਾਣ ਦੇ ਸਬੂਤ ਪੇਸ਼ ਕੀਤੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬੀ ਇਕ ਸਵੈ ਮਾਣ ਵਾਲੀ ਕੌਮ ਹੈ ਜੋ ਕਦੇ ਵੀ ਰਾਘਵ ਚੱਢਾ ਵਰਗੇ ਆਗੂ ਥੋਪੇ ਜਾਣਾ ਬਰਦਾਸ਼ਤ ਨਹੀਂ ਕਰ ਸਕਦੀ ਜਿਵੇਂ ਕਿ ਪਹਿਲਾਂ ਦੁਰਗੇਸ਼ ਪਾਠਕ ਤੇ ਸੰਜੇ ਸਿੰਘ ਨੂੰ 2017 ਵਿਚ ਪੰਜਾਬੀਆਂ ਸਿਰ ਮੜ੍ਹਿਆ ਗਿਆ ਸੀ। ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦਡ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਇਨ੍ਹਾਂ ਸੀਨੀਅਰ ਆਗੂਆਂ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕੇਜਰੀਵਾਲ ਨੇ ਸੁੱਚਾ ਸਿੰਘ ਛੋਟੇਪੁਰ, ਐੱਚ.ਐੱਸ. ਫੂਲਕਾ ਤੇ ਸੁਖਪਾਲ ਖਹਿਰਾ ਸਮੇਤ ਪੰਜਾਬੀ ਆਗੂਆਂ ਨੁੰ ਅਪਮਾਨਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪਿਛਲੇ ਛੇ ਮਹੀਨਿਆਂ ਤੋਂ ਉਹ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਦਾ ਚੇਹਰਾ ਐਲਾਨੇ ਜਾਣ ਦੇ ਤਰਲੇ ਕੱਢਵਾ ਰਹੇ ਹਨ।

PunjabKesari

ਇਹ ਵੀ ਪੜ੍ਹੋ : ਕੋਰੋਨਾ ਦੇ ਮਾਮਲਿਆਂ 'ਚ ਵਾਧੇ ਦਰਮਿਆਨ ਨੇਪਾਲ ਸਰਕਾਰ ਨੇ ਕਾਠਮੰਡੂ ਘਾਟੀ 'ਚ ਲਾਇਆ ਅੰਸ਼ਿਕ ਲਾਕਡਾਊਨ

ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੀ ਅਪਮਾਨ ਕੀਤਾ ਹੈ। 'ਆਪ' ਨੇ ਪਹਿਲਾਂ ਕਿਹਾ ਸੀ ਕਿ ਉਸਦੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚਲ ਰਹੀ ਹੈ ਤੇ ਉਸ ਨੇ ਇਹ ਵੀ ਸੰਕੇਤ ਦਿੱਤੇ ਸਨ ਕਿ ਉਹ ਬਲਬੀਰ ਸਿੰਘ ਕੇਜਰੀਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਵਿਚਾਰ ਕਰ ਰਹੀ ਹੈ। ਪਰ ਬਾਅਦ 'ਚ  ਕੇਜਰੀਵਾਲ ਨੇ ਰਾਜੇਵਾਲ ਦਾ ਇਹ ਕਹਿ ਕੇ ਅਪਮਾਨ ਕੀਤਾ ਕਿ ਕਿ ਉਨ੍ਹਾਂ ਨੇ ਦੋ ਸਰਵੇਖਣ ਕਰਵਾਏ ਹਨ ਜਿਨ੍ਹਾਂ 'ਚ ਇਹ ਸਾਬਤ ਹੋਇਆ ਹੈ ਕਿ ਰਾਜੇਵਾਲ ਅਤੇ ਕਿਸਾਨ ਜਥੇਬੰਦੀਆਂ ਨੂੰ ਕੋਈ ਸੀਟ ਨਹੀਂ ਆਉਣ ਵਾਲੀ। ਚੰਦੂਮਾਜਰਾ ਤੇ ਭੁੰਦੜ ਨੇ ਇਹ ਵੀ ਦੱਸਿਆ ਕਿ ਕਿਵੇਂ 'ਆਪ' ਅਤੇ ਇਸ ਦੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਾਰ-ਵਾਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਟੈਂਡ ਲੈਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਨੁੰ ਰਿਹਾਅ ਕਰਨ ਦੀ ਅਰਜ਼ੀ ਦਿੱਲੀ ਦੇ ਮੁੱਖ ਮੰਤਰੀ ਦੇ ਟੇਬਲ ’ਤੇ ਹੋਣ ਦੇ ਬਾਵਜੂਦ ਉਹ ਇਸ ’ਤੇ ਹਸਤਾਖ਼ਰ ਨਹੀਂ ਕਰ ਰਹੇ।

ਇਹ ਵੀ ਪੜ੍ਹੋ : ਰੂਸ ਤੇ ਅਮਰੀਕਾ ਦਰਮਿਆਨ ਗੱਲਬਾਤ 'ਚ ਕੋਈ ਪ੍ਰਗਤੀ ਨਹੀਂ ਹੋਈ : ਕ੍ਰੈਮਲਿਨ

PunjabKesari

ਉਨ੍ਹਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਸੁਪਰੀਮ ਕੋਰਟ 'ਚ ਪਹੁੰਚ ਕਰ ਕੇ ਆਖਿਆ ਸੀ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੁੰ ਵੀ ਦੁਆਇਆ ਜਾਵੇ। 'ਆਪ' ਸਰਕਾਰ ਨੇ ਸੁਪਰੀਮ ਕੋਰਟ 'ਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਵੀ ਕੀਤੀ ਸੀ ਤੇ ਇਹ ਮੰਗ ਵੀ ਕੀਤੀ ਸੀ ਕਿ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ।  ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਸਪਸ਼ਟ ਕਰਨ ਕਿ ਕੀ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਚੀਮਾ ਸਿਰਫ ਇਸ ਕਰ ਕੇ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਐਲਾਨਣ ਦੇ ਯੋਗ ਨਹੀਂ ਕਿਉਂਕਿ ਉਹ ਐੱਸ.ਸੀ. ਭਾਈਚਾਰੇ ਤੋਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਕੀਤੇ ਵਾਅਦੇ ’ਤੇ ਵੀ ਧੋਖਾ ਕੀਤਾ ਤੇ ਜਦੋਂ ਕਿਹਾ ਗਿਆ ਤਾਂ ਹਮਾਇਤ ਕਰਨ ਤੋਂ ਮੁਕਰ ਗਏ। ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਇਹ ਦੱਸਿਆ ਕਿ ਕਿਵੇਂ ਦਿੱਲੀ ਦੀ 'ਆਪ' ਸਰਕਾਰ ਨੇ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਦਿੱਲੀ 'ਚ ਕਿਸਾਨਾਂ ਦੀ ਗਿਣਤੀ ਥੋੜ੍ਹੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੁੰ ਮੁਫਤ ਬਿਜਲੀ ਸਪਲਾਈ ਤੇ ਹੋਰ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News