HSGMC ਦੇ ਸਾਬਕਾ ਪ੍ਰਧਾਨ ਝੀਂਡਾ ਨੇ ਜਥੇ. ਗਿਆਨੀ ਹਰਪ੍ਰੀਤ ਸਿੰਘ ਦੇ ਲਾਏ ਵੱਡੇ ਇਲਜ਼ਾਮ
Sunday, Oct 20, 2024 - 05:32 PM (IST)
ਅੰਮ੍ਰਿਤਸਰ/ਬਠਿੰਡਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਜਪਾ ਦਾ ਏਜੰਟ ਹਨ ਅਤੇ ਆਪਣੀ ਬਿਆਨਬਾਜ਼ੀ ਤੋਂ ਹੀ ਡਰ ਕੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਜੇਕਰ ਉਹ ਭਾਜਪਾ ਦੇ ਏਜੰਟ ਨਹੀਂ ਤਾਂ ਉਨ੍ਹਾਂ ਨੇ ਅਮਿਤ ਸ਼ਾਹ ਨਾਲ 2 ਘੰਟੇ ਬੰਦ ਕਮਰਾ ਮੀਟਿੰਗ ਕਿਉਂ ਕੀਤਾ। ਇਸ ਤੋਂ ਸਾਰੀ ਦੁਨੀਆ ਨੂੰ ਸਾਫ਼ ਹੈ ਕਿ ਉਹ ਭਾਜਪਾ ਦੇ ਹੱਥਾਂ 'ਚ ਖੇਡ ਰਹੇ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਇਸ ਦੌਰਾਨ ਝੀਂਡਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਭਾਵੁਕ ਹੋਣ 'ਤੇ ਵੀ ਤੰਜ ਕੱਸਦਿਆਂ ਕਿਹਾ ਕਿ ਕੀ ਜਥੇਦਾਰ ਸਾਹਿਬ ਵੀ ਕਦੇ ਰੋਂਦੇ ਨੇ? ਸਾਨੂੰ ਇੰਨਾ ਕਮਜ਼ੋਰ ਜਥੇਦਾਰ ਨਹੀਂ ਚਾਹੀਦਾ, ਸਾਨੂੰ ਉਹ ਜਥੇਦਾਰ ਚਾਹੀਦਾ ਹੈ ਜੋ ਸਰਕਾਰ ਨਾਲ ਵੀ ਟਕਰਾਅ ਜਾਵੇ ਭਾਵੇਂ ਕੋਈ ਵੀ ਸਰਕਾਰ ਕਿਉਂ ਨਾ ਹੋਵੇ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8