ਸ਼ੰਭੂ ਬਾਰਡਰ 'ਤੇ ਡਟੇ ਕਿਸਾਨਾਂ ਦਾ ਦੋਸ਼- ''ਭਾਜਪਾ ਦੇ ਗੁੰਡਿਆਂ ਨੇ ਕੀਤਾ ਹਮਲਾ, ਸਟੇਜ 'ਤੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

Sunday, Jun 23, 2024 - 08:01 PM (IST)

ਪਟਿਆਲਾ/ਸਨੌਰ (ਮਨਦੀਪ ਜੋਸਨ) : ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਸ਼ਾਂਤੀਮਈ ਤਰੀਕੇ ਨਾਲ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ-2.0 ਦੀ ਸਟੇਜ ’ਤੇ ਹਾਲਤ ਉਸ ਸਮੇਂ ਨਾਜ਼ੁਕ ਬਣ ਗਏ, ਜਦੋਂ 100 ਦੇ ਕਰੀਬ ਭਾਜਪਾ ਦੇ ਕਰੀਬੀ ਬੰਦਿਆਂ ਨੇ ਇਕੱਠੇ ਹੋ ਕੇ ਸ਼ੰਭੂ ਦੀ ਸਟੇਜ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਅੰਦੋਲਨ ’ਚ ਵੱਡਾ ਬਵਾਲ ਹੋ ਗਿਆ ਤੇ ਵੱਡਾ ਕਾਂਡ ਹੁੰਦਾ-ਹੁੰਦਾ ਬਚ ਗਿਆ।

ਸ਼ੰਭੂ ਬਾਰਡਰ ਦੀਆਂ ਸਟੇਜ ’ਤੇ ਮੌਜੂਦ ਆਗੂਆਂ ਬਲਦੇਵ ਸਿੰਘ ਜ਼ੀਰਾ, ਸਵਿੰਦਰ ਸਿੰਘ ਚੁਤਾਲਾ, ਜਸਵੀਰ ਸਿੰਘ ਸਿੱਧੂਪੁਰ, ਜੰਗ ਸਿੰਘ ਭਟੇੜੀ, ਮਾਨ ਸਿੰਘ ਰਾਜਪੁਰਾ, ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂ ਮਾਜਰਾ, ਗੁਰਅਮਨੀਤ ਸਿੰਘ ਮਾਂਗਟ, ਜਸਵੀਰ ਸਿੰਘ ਪਿੰਦੀ, ਸੂਰਜਭਾਨ ਫਰੀਦਕੋਟ ਨੇ ਦੱਸਿਆ ਕਿ 1 ਵਜੇ ਦੇ ਕਰੀਬ ਜਦੋਂ ਸਟੇਜ ਦੀ ਕਾਰਵਾਈ ਚੱਲ ਰਹੀ ਸੀ ਤਾਂ ਵਿਸ਼ਾਲ ਬੱਤਰਾ ਅੰਬਾਲਾ, ਸੋਨੂੰ ਸਰਵਿਸ ਸਟੇਸ਼ਨ ਤੇਪਲਾ, ਮਿਨਟੂ ਰਾਜਗੜ੍ਹ, ਜੈਗੋਪਾਲ ਭੱਠੇ ਵਾਲਾ, ਦਲਬੀਰ ਸਿੰਘ ਉਰਫ ਬਿੱਟੂ ਬਾਬਾ ਰਾਜਗੜ੍ਹ ਦੀ ਅਗਵਾਈ ’ਚ 100 ਦੇ ਕਰੀਬ ਵਿਅਕਤੀਆਂ ਨੇ ਸਟੇਜ ’ਤੇ ਹਮਲਾ ਕਰ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।

PunjabKesari

ਕਿਸਾਨ ਆਗੂਆਂ ਵੱਲੋਂ ਉਨ੍ਹਾਂ ਨੂੰ ਬੈਠ ਕੇ ਗੱਲ ਕਰਨ ਲਈ ਆਖਿਆ ਗਿਆ, ਜਿਸ ’ਤੇ ਉਕਤ ਵਿਅਕਤੀ ਹੱਥੋਪਾਈ ’ਤੇ ਉਤਰ ਆਏ। ਹਮਲਾ ਕਰਨ ਵਾਲੇ ਰੋਡ ਬੰਦ ਹੋਣ ਦਾ ਇਲਜ਼ਾਮ ਕਿਸਾਨਾਂ ਸਿਰ ਲਾ ਰਹੇ ਸਨ, ਜਦੋਂ ਕਿ ਕਿਸਾਨ ਆਗੂਆਂ ਨੇ ਸਾਫ਼ ਕੀਤਾ ਕਿ ਰੋਡ ਸਰਕਾਰ ਨੇ ਜਾਮ ਕੀਤਾ ਹੋਇਆ ਹੈ 8 ਫਰਵਰੀ ਤੋਂ, ਜਦੋਂ ਕਿ ਕਿਸਾਨ ਤਾ ਬਾਰਡਰ ’ਤੇ 13 ਫਰਵਰੀ ਨੂੰ ਪਹੁੰਚੇ।

ਆਗੂਆਂ ਨੇ ਦੱਸਿਆਂ ਕਿ ਹਮਲਾਵਰਾਂ ’ਚ ਆਗੂ ਬਣ ਕੇ ਆਏ ਹੋਏ ਵਿਅਕਤੀ ਮਾਈਨਿੰਗ ਦਾ ਧੰਦਾ ਕਰਦੇ ਹਨ ਤੇ ਘੱਗਰ ’ਚੋਂ ਰੇਤਾ ਕੱਢ ਕੇ ਕਾਲਾਬਾਜ਼ਾਰੀ ਕਰਦੇ ਹਨ। ਮੋਰਚਾ ਲੱਗਾ ਹੋਣ ਕਾਰਨ ਕਾਲਾਬਾਜ਼ਾਰੀ ਦਾ ਧੰਦਾ ਬਿਲਕੁਲ ਬੰਦ ਹੈ।

ਇਹ ਵੀ ਪੜ੍ਹੋ- ਰਾਤ ਦੇ ਹਨੇਰੇ 'ਚ ਭੁਲੇਖੇ ਨਾਲ ਖਾ ਲਈ ਜ਼ਹਿਰੀਲੀ ਚੀਜ਼, ਖੇਤਾਂ 'ਚ ਨੌਜਵਾਨ ਦੀ ਹੋਈ ਦਰਦਨਾਕ ਮੌਤ

ਕਲ ਪਿੰਡਾਂ ਦੇ ਲੋਕਾਂ ਜੰਗਪੁਰਾ ਤੋਂ ਭੂਰਾ ਸਿੰਘ, ਜਗਮੀਤ ਸਿੰਘ ਸੰਧਾਰਸੀ, ਗੁਰਪ੍ਰੀਤ ਸਿੰਘ ਨੰਡਿਆਲੀ, ਬਲਵੀਰ ਸਿੰਘ ਹੁਲਕਾ, ਮਨਦੀਪ ਸਿੰਘ ਕਨੋਲੀ, ਬਿੱਟੂ ਬੂਟਾ ਸਿੰਘ ਵਾਲਾ, ਸਤਪਾਲ ਸਿੰਘ ਖਲੋਰ, ਹਰਪ੍ਰੀਤ ਸਿੰਘ ਮਦਨਪੁਰ, ਦਲਜੀਤ ਕਾਲਾ ਚਮਾਰੂ, ਹਰਵਿੰਦਰ ਬੱਲੋਪੁਰ, ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਲੋਕ ਉਹ ਹੀ ਹਨ, ਜੋ ਵੋਟ ਪਾਰਟੀਆਂ ਦੇ ਛੋਟੇ ਮੋਟੇ ਲੀਡਰ ਹਨ ਤੇ ਪੂਰੇ ਪੁਆਧ ਦਾ ਨਾਮ ਖਰਾਬ ਕਰ ਰਹੇ ਹਨ, ਜਦੋ ਕਿ ਪੁਆਧ ਦੇ ਲੋਕ ਪੂਰੀ ਤਰ੍ਹਾਂ ਮੋਰਚੇ ਦੇ ਨਾਲ ਖੜ੍ਹੇ ਹਨ। ਜੇਕਰ ਦੁਬਾਰਾ ਕਿਸੇ ਨੇ ਕਿਸਾਨ ਮੋਰਚੇ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਭ ਤੋਂ ਪਹਿਲਾ ਉਨ੍ਹਾਂ ਨੂੰ ਪੁਆਧ ਦੇ ਲੋਕਾਂ ਦਾ ਸਾਹਮਣਾ ਕਰਨਾ ਪਵੇਗਾ।

ਆਗੂਆਂ ਨੇ ਪੁਲਸ ਪ੍ਰਸ਼ਾਸਨ ’ਤੇ ਦੋਸ਼ ਲਾਉਦੇ ਹੋਏ ਆਖਿਆ ਕਿ ਇਸ ਹਮਲੇ ਵਿਚ ਪੁਲਸ ਨੇ ਹਮਲਾਵਰਾਂ ਨੂੰ ਸਟੇਜ ਤੱਕ ਆਉਣ ਦਿੱਤਾ ਤੇ ਮੂਕ ਦਰਸ਼ਕ ਬਣ ਕੇ ਖੜ੍ਹੀ ਰਹੀ। ਇਹ ਹਮਲਾ ਸਾਜਿਸ਼ ਤਹਿਤ ਗਿਣਮਿਥ ਕੇ ਕੀਤਾ ਗਿਆ। ਆਉਣ ਵਾਲੇ ਦਿਨਾਂ ’ਚ ਪਿੱਛੇ ਤੋਂ ਕੰਮ ਕਰ ਰਹੇ ਸਾਜਿਸ਼ਕਾਰੀ ਵੀ ਲੋਕਾਂ ਵਿਚ ਨੰਗੇ ਕੀਤੇ ਜਾਣਗੇ।ਕਿਸਾਨ ਆਗੂਆਂ ਨੇ ਸਵਾਲ ਪੁੱਛੇ ਕਿ ਕਿਸ ਤਰ੍ਹਾਂ ਇਹ ਗੁੰਡੇ ਪੁਲਸ ਦੀ ਮੌਜੂਦਗੀ ਹੋਣ ਦੇ ਬਾਵਜੂਦ ਮੰਚ ਤੱਕ ਪਹੁੰਚੇ ਅਤੇ ਕਿਸਾਨਾਂ ਦੇ ਨਾਲ ਧੱਕਾਮੁੱਕੀ ਕਰਨ ਆ ਗਏ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੇ ਸਿੱਟੇ ਅੱਛੇ ਨਹੀਂ ਹੋਣਗੇ।

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਉਨ੍ਹਾਂ ਕਿਹਾ ਅਸੀਂ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਅੰਦੋਲਨ ਕਰ ਰਹੇ ਹਾਂ ਅਤੇ ਜੇ ਕੋਈ ਵੀ ਵਿਅਕਤੀ ਇੱਥੇ ਆ ਕੇ ਗੁੰਡਾਗਰਦੀ ਜਾਂ ਬਵਾਲ ਕਰੇਗਾ ਤੇ ਉਹ ਬਰਦਾਸ਼ਤ ਨਹੀਂ ਕੀਤਾ ਜਾਏਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News