ਪੰਜਾਬ ਬਜਟ 2023 : ਸਰਕਾਰ ਨੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

Friday, Mar 10, 2023 - 03:34 PM (IST)

ਪੰਜਾਬ ਬਜਟ 2023 : ਸਰਕਾਰ ਨੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ 'ਚ ਪਹਿਲਾ ਪੂਰਨ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਖੇਤਰ ਵਿੱਚ ਵੱਖ-ਵੱਖ ਸਕੀਮਾਂ ਅਧੀਨ ਪ੍ਰਸਤਾਵਿਤ ਵੰਡ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ 'ਚ ਵਿੱਤੀ ਅਤੇ ਲੀਡਰਸ਼ਿਪ ਹੁਨਰ ਪੈਦਾ ਕਰਨ ਦੇ ਉਦੇਸ਼ ਲਈ ਪੰਜਾਬ ਯੁਵਾ ਇੰਟਰਪ੍ਰਨਿਊਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਟਾਰਟਅੱਪ ਪ੍ਰੋਗਰਾਮ ਤਹਿਤ ਸਰਕਾਰ 11ਵੀਂ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਵਿਚਾਰਾਂ ਨੂੰ ਪ੍ਰਸਤਾਵਿਤ ਕਰਨ ਲਈ ਪ੍ਰਤੀ-ਵਿਦਿਆਰਥੀ 2,000 ਹਜ਼ਾਰ ਰੁਪਏ ਦੇ ਹਿਸਾਬ ਨਾਲ ਸੀਡ ਮਨੀ ਪ੍ਰਦਾਨ ਕਰਕੇ ਉਨ੍ਹਾਂ ਦੀ ਸਹਾਇਤਾ ਕਰੇਗੀ, ਜਿਸ ਲਈ 30 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। 

ਇਹ ਵੀ ਪੜ੍ਹੋ- Punjab Bugdet 2023 : ਸਰਕਾਰ ਨੇ ਬਿਜਲੀ ਸਬੰਧੀ ਕੀਤੇ ਵੱਡੇ ਐਲਾਨ, ਘਰੇਲੂ ਖ਼ਪਤਕਾਰਾਂ ਨੂੰ ਹੋਵੇਗਾ ਇਹ ਫਾਇਦਾ

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਰੂਫ-ਟਾਪ ਸੋਲਰ ਪੈਨਲ ਸਿਸਟਮ ਦੀ ਸਥਾਪਨਾ ਲਈ 100 ਕਰੋੜ ਰੁਪਏ, ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 324 ਕਰੋੜ, 16.35 ਲੱਖ ਵਿਦਿਆਰਥੀਆਂ ਨੂੰ ਮੀਡ-ਡੇ-ਮੀਲ ਪ੍ਰਦਾਨ ਕਰਨ ਲਈ 456 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ। ਸਰਕਾਰ ਨੇ ਸਮਗਰ ਸਿੱਖਿਆ ਅਭਿਆਨ ਦੇ ਤਹਿਤ 1,425 ਕਰੋੜ ਰੁਪਏ, ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਨੂੰ ਵਰਦੀਆਂ ਦੇਣ ਲਈ 25 ਕਰੋੜ ਰੁਪਏ ਅਤੇ ਮੁਫ਼ਤ ਕਿਤਾਬਾਂ , ਮੁਰੰਮਤ ਅਤੇ ਰੱਖ-ਰਖਾਅ ਪ੍ਰਦਾਨ ਕਰਨ ਲਈ 90 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ- ਹੋਲੀ ਮੌਕੇ ਦੋ ਘਰਾਂ 'ਚ ਪਏ ਵੈਣ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਏ ਮਾਪਿਆਂ ਦੇ ਦੋ ਪੁੱਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News