ਪੰਜਾਬ ਸਰਕਾਰ ਦਾ ਐਲਾਨ, ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ ਮਿਲਣਗੇ 2.5 ਕਰੋੜ

12/04/2019 1:43:54 PM

ਗੁਰੁਹਰਸਹਾਏ (ਵਿਪਨ ਅਨੇਜਾ) : ਗੁਰੁਹਰਸਹਾਏ ਵਿਖੇ ਵਿਸ਼ਵ ਕਬੱਡੀ ਕੱਪ ਦੇ ਆਗਾਜ਼ ਸਮੇਂ ਸੰਬੋਧਨ ਕਰਦਿਆ ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਓਲੰਪਿਕ ਵਿਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ ਪੰਜਾਬ ਸਰਕਾਰ ਵਲੋਂ 2.5 ਕਰੋੜ ਦੀ ਇਨਾਮੀ ਰਾਸ਼ੀ ਅਤੇ ਘੱਟੋਂ-ਘੱਟ ਡੀ. ਐੱਸ. ਪੀ. ਦੀ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ, ਪੁਲਸ ਕਪਤਾਨ ਵਿਵੇਕ ਸੋਨੀ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।