ਪੰਜਾਬ ਵਿਧਾਨ ਸਭਾ 'ਚ ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

11/29/2023 11:11:45 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ 'ਚ ਹਰ ਵਰਗ ਦੇ ਵਿਦਿਆਰਥੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ 'ਤੇ ਅਕਾਲੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਵਾਲ ਕੀਤਾ ਕਿ ਸ਼ਹੀਦ ਭਗਤ ਸਿੰਘ ਨਗਰ 'ਚ 3 ਸਕੂਲਾਂ 'ਚ ਅਧਿਆਪਕ ਹੀ ਨਹੀਂ ਹਨ। ਉਨ੍ਹਾਂ ਪੁੱਛਿਆ ਕਿ ਜੇਕਰ ਕੋਈ ਬੱਚਾ ਕਿਸੇ ਚੰਗੇ ਸਕੂਲ 'ਚ ਜਾਣਾ ਚਾਹੁੰਦਾ ਹੈ ਤਾਂ ਉਸ ਲਈ ਕੀ ਬਜਟ ਰੱਖਿਆ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਮਾਰਚ, 2022 ਤੋਂ ਪਹਿਲਾਂ ਪੰਜਾਬ ਦੇ 20 ਹਜ਼ਾਰ ਸਕੂਲਾਂ 'ਚੋਂ 3500 ਸਕੂਲਾਂ 'ਚ ਅਧਿਆਪਕ ਹੀ ਨਹੀਂ ਸਨ ਜਾਂ ਸਿੰਗਲ ਅਧਿਆਪਕ ਸਨ, ਅੱਜ ਇਨ੍ਹਾਂ ਦੀ ਗਿਣਤੀ 600 ਤੋਂ ਘੱਟ ਰਹਿ ਗਈ ਹੈ ਅਤੇ ਮਾਰਚ, 2024 ਪੰਜਾਬ ਪੂਰੇ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿੱਥੇ ਕੋਈ ਵੀ ਸਕੂਲ ਅਧਿਆਪਕ ਤੋਂ ਬਿਨਾਂ ਜਾਂ ਸਿੰਗਲ ਟੀਚਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ਵਿਖੇ ਵਾਪਰੀ ਵੱਡੀ ਘਟਨਾ, ਦੋਸਤ ਨੇ ਹੀ ਦੋਸਤ ਨੂੰ ਮਾਰ ਦਿੱਤੀ ਗੋਲੀ

ਉਨ੍ਹਾਂ ਕਿਹਾ ਕਿ ਖੱਟਕੜ ਕਲਾਂ ਸਕੂਲ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸੁੱਖੀ ਦਾ ਸਕੂਲ ਬੰਗਾ ਵਿਖੇ ਹੈ, ਜੋ ਕਿ 1920 'ਚ ਬਣਿਆ ਸੀ ਅਤੇ ਕਰੋੜਾਂ ਰੁਪਿਆ ਖ਼ਰਚ ਕੇ ਬੰਗਾ ਦੇ ਸਕੂਲ ਆਫ ਐਮੀਨੈਂਸ ਨੂੰ ਸ਼ਾਨਦਾਰ ਬਣਾ ਰਹੇ ਹਾਂ। ਅਸੀਂ ਸਕੂਲ ਆਫ ਐਮੀਨੈਂਸ 'ਚ ਰਿਜ਼ਰਵੇਸ਼ਨ ਪਾਲਿਸੀ ਲੈ ਕੇ ਆਏ ਹਾਂ, ਤਾਂ ਜੋ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮੁੜ ਨੋਕ-ਝੋਕ, ਸਿਹਤ ਮੰਤਰੀ ਨੇ ਕਬੂਲੀ ਪ੍ਰਤਾਪ ਸਿੰਘ ਬਾਜਵਾ ਦੀ ਚੁਣੌਤੀ

ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਕਾਨਵੈਂਟ ਸਕੂਲ ਮੇਰੇ ਸਕੂਲ ਆਫ ਐਮੀਨੈਂਸ ਦੇ ਬੱਚਿਆਂ ਦਾ ਮੁਕਾਬਲਾ ਨਹੀਂ ਕਰ ਸਕਦਾ। ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜਿੱਥੇ 20 ਹਜ਼ਾਰ ਦੇ 20,000 ਸਕੂਲਾਂ 'ਚ 31 ਮਾਰਚ, 2024 ਤੱਕ ਵਾਈ-ਫਾਈ ਲੱਗੇਗਾ ਅਤੇ 4 ਹਜ਼ਾਰ ਸਕੂਲਾਂ 'ਚ ਇਹ ਲਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 20 ਹਜ਼ਾਰ ਸਕੂਲਾਂ 'ਚੋਂ 8 ਹਜ਼ਾਰ ਸਕੂਲਾਂ ਦੀ ਚਾਰਦੀਵਾਰੀ ਦਾ ਕੰਮ ਹੋ ਰਿਹਾ ਹੈ ਅਤੇ ਹਰ ਸਕੂਲ 'ਚ ਕੋਈ ਨਾ ਕੋਈ ਕੰਮ ਚੱਲ ਰਿਹਾ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News