ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਲਈ ਕੈਪਟਨ ਵਲੋਂ ਵੱਡਾ ਐਲਾਨ

10/02/2020 4:03:46 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਸਰਹੱਦ ਪਾਰੋਂ ਗੋਲੀਬਾਰੀ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ 15 ਸਿੱਖ ਲਾਈਟ ਇਨਫੈਂਟਰੀ ਦੇ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਲਈ ਵੱਡਾ ਐਲਾਨ ਕੀਤਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖ਼ੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਵਲਦਾਰ ਕੁਲਦੀਪ ਸਿੰਘ ਨੇ ਮੁਲਕ ਲਈ ਦੁਸ਼ਮਣ ਨਾਲ ਲੋਹਾ ਲੈਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪ੍ਰਰੇਨਾ ਸਰੋਤ ਰਹੇਗੀ।ਜ਼ਿਕਰਯੋਗ ਹੈ ਕਿ ਸ਼ਹੀਦ ਦੇ ਪਿਤਾ ਆਨਰੇਰੀ ਕੈਪਟਨ ਮੋਹਨ ਸਿੰਘ ਨੇ ਵੀ ਫ਼ੌਜ 'ਚ ਇਸੇ ਯੂਨਿਟ 'ਚ ਸੇਵਾ ਨਿਭਾਈ ਅਤੇ ਇਸ ਵੇਲੇ ਉਸ ਦੇ ਤਿੰਨ ਭਰਾ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ 'ਚ ਦੇਸ਼ ਦੀ ਸੇਵਾ ਕਰ ਰਹੇ ਹਨ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਨੂੰ ਝਟਕਾ, ਫ਼ੀਸ ਮਾਮਲੇ 'ਤੇ ਮਾਪਿਆਂ ਨੂੰ ਵੱਡੀ ਰਾਹਤ  

ਇਹ ਵੀ ਪੜ੍ਹੋ : ਭਵਾਨੀਗੜ੍ਹ 'ਚ ਕਿਸਾਨਾਂ ਨੇ ਹਰਸਿਮਰਤ ਦੇ ਕਾਫ਼ਿਲੇ ਨੂੰ ਦਿਖਾਏ ਜੁੱਤੇ

ਸ਼ਹੀਦ ਹਵਲਦਾਰ ਕੁਲਦੀਪ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਰਾਜੂ ਦਵਾਖਰੀ ਦੇ ਵਾਸੀ ਸਨ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਤੋਂ ਇਲਾਵਾ ਅੱਠ ਸਾਲ ਦਾ ਬੇਟਾ ਅਤੇ 10 ਸਾਲਾਂ ਦੀ ਧੀ ਛੱਡ ਗਏ ਹਨ। ਦੱਸ ਦਈਏ ਕਿ ਸ਼ਹੀਦ ਫ਼ੌਜੀ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਰਾਜੂ ਦਵਾਖਰੀ ਦਾ ਰਹਿਣ ਵਾਲਾ ਸੀ। ਸ਼ਹੀਦ ਨੌਜਵਾਨ ਹੌਲਦਾਰ ਕੁਲਦੀਪ ਸਿੰਘ (30) ਪੁੱਤਰ ਸਵ. ਮੋਹਨ ਸਿੰਘ 15 ਸਿਖਲਾਈ 'ਚ ਹੌਲਦਾਰ ਸੀ। ਹੌਲਦਾਰ ਕੁਲਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਸੁਣਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਤਿਮ ਸੰਸਕਾਰ ਲਈ ਪਿੰਡ 'ਚ ਮ੍ਰਿਤਕ ਦੇਹ ਦਾ ਇੰਤਜ਼ਾਰ ਕੀਤਾ ਜਾ ਰਿਹਾ, ਹੈ ਜੋ ਕਿ ਬਾਅਦ ਦੁਪਹਿਰ ਪਿੰਡ 'ਚ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਹੁਣ ਸਕਿਓਰਟੀ ਨੰਬਰ ਪਲੇਟ ਨਾ ਲੱਗੀ ਹੋਣ 'ਤੇ ਲੱਗੇਗਾ ਭਾਰੀ ਜੁਰਮਾਨਾ 

Anuradha

This news is Content Editor Anuradha