ਕਿਸਾਨ ਆਗੂਆਂ ਦਾ ਵੱਡਾ ਐਲਾਨ, ਕੱਲ੍ਹ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਲਾਉਣਗੇ ਪੱਕੇ ਧਰਨੇ

Friday, Oct 01, 2021 - 08:45 PM (IST)

ਜਲੰਧਰ - ਪੰਜਾਬ ਦੇ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੀ ਪੀ.ਐੱਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਝੋਨੇ ਦੀ ਖਰੀਦ ਨੂੰ ਤੁਰੰਤ ਜਾਰੀ ਕਰਾਉਣ ਲਈ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਕੱਲ੍ਹ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਪਹੁੰਚਣ। 

ਇਹ ਵੀ ਪੜ੍ਹੋ : ਰੂਪਨਗਰ ’ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ, ਬੀਬੀ ਜਗੀਰ ਕੌਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪਹਿਲਾਂ ਇਹ ਧਰਨਾ ਡੀ.ਸੀ. ਦਫ਼ਤਰਾਂ ਅੱਗੇ ਲਗਾਉਣਾ ਸੀ ਪਰ 2 ਅਕਤੂਬਰ ਨੂੰ ਛੁੱਟੀ ਹੋਣ ਕਾਰਨ ਅਤੇ ਅਗਲੇ ਦਿਨ ਐਤਵਾਰ ਹੋਣ ਕਾਰਨ ਉਨ੍ਹਾਂ ਫੈਸਲਾ ਲਿਆ ਕਿ ਇਹ ਧਰਨਾ ਹੁਣ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਲਗਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੇ ਝੋਨੇ ਦੀ ਖਰੀਦ ਸਹੀ ਸਮੇਂ 'ਤੇ ਕੀਤੀ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਰਾਹ 'ਤੇ ਲਿਆਉਣ ਲਈ ਧਰਨਾ ਲਾਉਣਾ ਜ਼ਰੂਰੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News