ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦਾ ਵੱਡਾ ਐਲਾਨ, ਇੰਡਸਟਰੀ ਤੇ NRIs ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
Tuesday, Sep 23, 2025 - 02:50 PM (IST)

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਹੜ੍ਹ ਪੀੜਤਾਂ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਰ ਕੀਤੀ ਗਈ ਹੈ। ਉਨ੍ਹਾਂ ਨੇ ਜਿੱਥੇ ਖ਼ੁਦ ਹੜ੍ਹ ਪੀੜਤਾਂ ਲਈ ਬਣਾਏ 'ਰੰਗਲਾ ਪੰਜਾਬ' ਰਾਹਤ ਫੰਡ 'ਚ 50 ਲੱਖ ਰੁਪਏ ਦਾ ਯੋਗਦਾਨ ਪਾਇਆ, ਉੱਥੇ ਹੀ ਇੰਡਸਟਰੀ ਅਤੇ ਐੱਨ. ਆਰ. ਆਈ. ਭਰਾਵਾਂ ਨੂੰ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਨੇ 14 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਐੱਨ. ਆਰ. ਆਈ. ਭਰਾਵਾਂ ਅਤੇ ਕਾਰੋਬਾਰੀਆਂ ਨੂੰ ਅਪੀਲ ਕਰਦੇ ਹਾਂ ਕਿ 'ਰੰਗਲਾ ਪੰਜਾਬ' 'ਚ ਵੱਧ ਤੋਂ ਵੱਧ ਪੈਸਿਆਂ ਦਾ ਯੋਗਦਾਨ ਪਾਉਣ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਲੁਧਿਆਣਾ ਦੇ 13 ਕਾਰੋਬਾਰੀਆਂ ਨੇ ਮੁੱਖ ਮੰਤਰੀ ਮਾਨ ਨੂੰ ਆਪਣੇ ਹੱਥੀਂ ਵੱਡਾ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਬਾਕੀ ਕਾਰੋਬਾਰੀਆਂ ਨੂੰ ਵੀ ਹੜ੍ਹ ਪੀੜਤਾਂ ਲਈ ਯੋਗਦਾਨ ਪਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੇ ਨਾਂ 'ਤੇ ਚੈਰੀਟੇਬਲ ਬਣਾਈ ਹੈ, ਜਿਸ 'ਚੋਂ ਉਨ੍ਹਾਂ ਨੇ 50 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਮੋਂਟੈ ਕਾਰਲੋ ਗਰੁੱਪ, ਨਾਹਰਲੇ, ਕਮਲ ਓਸਵਾਲ, ਹੈਪੀ ਫੋਰਜਿੰਗ, ਸੀਗਲ ਇੰਡੀਆ ਵਲੋਂ ਕਰੋੜਾਂ ਰੁਪਿਆਂ ਦਾ ਯੋਗਦਾਨ 'ਰੰਗਲਾ ਪੰਜਾਬ' 'ਚ ਪਾਇਆ ਗਿਆ ਹੈ।
ਇਸ ਤੋਂ ਇਲਾਵਾ ਹੋਰ ਵੀ ਕਾਰੋਬਾਰੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਫੰਡ 'ਚ ਪੈਸਿਆਂ ਦਾ ਯੋਗਦਾਨ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਫਿਰ ਉਸੇ ਤਰ੍ਹਾਂ ਦਾ ਬਣਾਉਣ ਹੈ, ਜਿਸ ਤਰ੍ਹਾਂ ਦਾ ਪਹਿਲਾਂ ਸੀ ਅਤੇ ਇਸ ਦੇ ਲਈ ਸਰਕਾਰ ਨੂੰ ਲੋਕਾਂ ਦੇ ਯੋਗਦਾਨ ਦੀ ਲੋੜ ਹੈ। ਉਨ੍ਹਾਂ ਨੇ ਫਿਰ ਇੰਡਸਟਰੀ ਅਤੇ ਐੱਨ. ਆਰ. ਆਈਜ਼ ਨੂੰ ਹੜ੍ਹ ਪੀੜਤਾਂ ਲਈ ਰਾਹਤ ਫੰਡ 'ਚ ਪੈਸਿਆਂ ਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8